ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ‘ਚ 23 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ 14 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ 23 ਨਵੇਂ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। 2022 ਤੋਂ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ ਤਿੰਨ ਸਫਾਈ ਸੇਵਕ-ਕਮ-ਚੌਕੀਦਾਰ ਸ਼ਾਮਲ ਹਨ।

ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਜਨਤਕ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲਗਨ ਨਾਲ ਆਪਣੇ ਫਰਜ਼ ਨਿਭਾਉਣ ਲਈ ਉਤਸ਼ਾਹਿਤ ਕੀਤਾ।

ਯੁਵਾ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦੇ ਹੋਏ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਅਹੁਦਾ ਸੰਭਾਲਣ ਤੋਂ ਬਾਅਦ 70,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਸਾਲ 2022 ਤੋਂ ਹੁਣ ਤੱਕ ਡੇਅਰੀ ਵਿਕਾਸ ਵਿਭਾਗ ਵਿੱਚ ਕੀਤੀਆਂ ਗਈਆਂ ਭਰਤੀਆਂ ਦੇ ਵੇਰਵੇ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਵਿੱਚ 56 ਡੇਅਰੀ ਵਿਕਾਸ ਇੰਸਪੈਕਟਰ (ਗ੍ਰੇਡ-2), ਸੱਤ ਕਲਰਕ, ਤਿੰਨ ਕਲਰਕ (ਆਈ.ਟੀ.), ਪੰਜ ਸਟੈਨੋਟਾਈਪਿਸਟ, ਦੋ ਸਹਾਇਕ ਕੈਮਿਸਟ, ਦੋ ਡਰਾਈਵਰ, 20 ਸੇਵਾਦਾਰ ਅਤੇ ਤਿੰਨ ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ।

Read More: ਮੁੱਖ ਮੰਤਰੀ ਮਾਨ ਨੇ 11 ਅਕਤੂਬਰ ਨੂੰ ਪੰਜਾਬ ਅਗੇਂਸਟ ਡਰੱਗਜ਼ ਬਾਈਕਰਜ਼ ਰੈਲੀ ਨੂੰ ਦਿਖਾਈ ਹਰੀ ਝੰਡੀ

ਵਿਦੇਸ਼

Scroll to Top