Site icon TheUnmute.com

ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਕੋਲ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਕੀਤੀ ਮੰਗ

Gurmeet Singh Khuddian

ਨਵੀਂ ਦਿੱਲੀ, 18 ਜੁਲਾਈ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਹਮਲੇ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਨੈਕਸਟ ਜਨਰੇਸ਼ਨ ਬੀ.ਜੀ.-3 ਨਰਮੇ ਦੇ ਬੀਜਾਂ ਸਬੰਧੀ ਖੋਜ ਕਾਰਜਾਂ ‘ਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਪ੍ਰਵਾਨਗੀ ਦੇਣ ਲਈ ਨਿੱਜੀ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੌਜੂਦਾ ਬੀ.ਜੀ.-2 ਕਪਾਹ ਦੇ ਬੀਜਾਂ ਨੂੰ ਉੱਨਤ ਬੀਜਾਂ ਨਾਲ ਬਦਲਣ ਦੀ ਲੋੜ ਹੈ, ਇਸ ਨਾਲ ਨਰਮੇ ਦੀ ਫਸਲ ਨੂੰ ਕੀਟਾਂ ਦੇ ਹਮਲਿਆਂ ਦੇ ਪ੍ਰਤੀਰੋਧਕ ਬਣਾਇਆ ਜਾ ਸਕਦਾ ਹੈ | ਸ਼ਿਵਰਾਜ ਸਿੰਘ ਚੌਹਾਨ ਵਲੋਂ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ ਨੂੰ ਪ੍ਰਵਾਨਗੀ ਦੇਣ ‘ਤੇ ਗੁਰਮੀਤ ਸਿੰਘ ਖੁੱਡੀਆਂ ਨੇ ਧੰਨਵਾਦ ਕੀਤਾ |

ਇਸ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਟੇਟ ਐਗਰੀਕਲਚਰਲ ਸਟੈਟਿਸਟਿਕਸ ਅਥਾਰਟੀ (ਐਸ.ਏ.ਐਸ.ਏ.) ਨੂੰ ਪ੍ਰਵਾਨਗੀ ਦੇਣ ਲਈ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਇਹ ਅਥਾਰਟੀ ਸੂਬੇ ਵਿੱਚ ਖੇਤੀਬਾੜੀ ਖੇਤਰ ਵਿੱਚ ਯੋਜਨਾਬੰਦੀ, ਨਿਗਰਾਨੀ, ਮੁਲਾਂਕਣ, ਖੋਜ ਅਤੇ ਵਿਕਾਸ ਲਈ ਵਰਦਾਨ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਇਹ ਅਥਾਰਟੀ ਪੰਜਾਬ ਦੇ ਖੇਤੀਬਾੜੀ ਖੇਤਰ ‘ਚ ਮੁਲਾਂਕਣ, ਯੋਜਨਾਬੰਦੀ, ਨਿਗਰਾਨੀ, ਖੋਜ ਅਤੇ ਵਿਕਾਸ ਲਈ ਕਕਾਫ਼ੀ ਸਹਾਇਕ ਸਿੱਧ ਹੋਵੇਗੀ | ਉਨਾਂ ਨੇ ਕੇਂਦਰੀ ਮੰਤਰੀ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਕੀਮ ਦੇ ਲਾਗੂ ਕਰਨ, ਆਰ.ਕੇ.ਵੀ.ਵਾਈ. ਤਹਿਤ ਫੰਡ ਜਾਰੀ ਕਰਨ ਸੰਬੰਧੀ, ਪਰਾਲੀ ਦੇ ਪ੍ਰਬੰਧਨ ਲਈ ਰਿਆਇਤਾਂ, ਖਾਦਾਂ ਦੀ ਸਪਲਾਈ, ਕਣਕ ਬੀਜ਼ ਬਦਲਣ ਸੰਬੰਧੀ ਸਕੀਮ ‘ਤੇ ਸਬਸਿਡੀ ਆਦਿ ਮੁੱਦਿਆਂ ਤੋਂ ਜਾਣੂ ਕਰਵਾਇਆ |

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿੱਤੀ ਸਾਲ 2023-24 ਦੌਰਾਨ CRM ਸਕੀਮ ਤਹਿਤ ਫ਼ੰਡ ਦਾ ਹਿੱਸਾ 60:40 (ਕੇਂਦਰ:ਸੂਬਾ) ਕਰ ਦਿੱਤਾ ਹੈ, ਪਹਿਲਾਂ ਕੇਂਦਰ ਦਾ 100 ਫੀਸਦੀ ਹਿੱਸਾ ਹੁੰਦਾ ਸੀ | ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਅਪੀਲ ਕੀਤੀ ਕਿ ਕੌਮੀ ਖੁਰਾਕ ਸੁਰੱਖਿਆ ‘ਚ ਪੰਜਾਬ ਦੇ ਯੋਗਦਾਨ ਲਈ CRM ਸਕੀਮ ‘ਚ ਕੇਂਦਰ ਸਰਕਾਰ 100 ਫ਼ੀਸਦੀ ਹਿੱਸੇ ਨੂੰ ਬਹਾਲ ਕਰੇ | ਉਨ੍ਹਾਂ ਨੇ ਪਰਾਲੀ ਦੇ ਪ੍ਰਬੰਧਨ ਲਈ ਹੋਣ ਵਾਲੇ ਖਰਚੇ ਲਈ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ | ਹਾੜ੍ਹੀ ਦੇ ਸੀਜ਼ਨ ਦੌਰਾਨ ਫਾਸਫੇਟਿਕ ਖਾਦ ਦੀ ਘਾਟ ਹੋ ਜਾਂਦੀ ਹੈ, ਇਸ ਸੀਜ਼ਨ ‘ਚ ਫਾਸਫੇਟਿਕ ਖਾਦ ਦੀ ਨਿਰੰਤਰ ਸਪਲਾਈ ਕਰਨ ਦੀ ਅਪੀਲ ਕੀਤੀ ਹੈ |

Exit mobile version