ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਯੂਨੀਅਨਾਂ ਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ ਕੀਤੀ

ਚੰਡੀਗੜ੍ਹ 27 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਠੇਕੇ ‘ਤੇ ਲਏ ਗਏ ਕਰਮਚਾਰੀਆਂ ਦੇ ਵਫ਼ਦਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਅਤੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।

ਗੱਲਬਾਤ ਦੌਰਾਨ, ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਨਿਯਮਤਕਰਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਸਾਰੇ ਮਾਮਲਿਆਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਪ੍ਰਤੀਨਿਧੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ।

ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ  ਰਾਹੁਲ ਭੰਡਾਰੀ, ਡਾਇਰੈਕਟਰ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

Read More: CM ਮਾਨ ਨੇ ਗੋਇੰਦਵਾਲ ਸਾਹਿਬ ‘ਚ ਸਤਕਾਰ ਸਖੀਆਂ ਦੇ ਸਨਮਾਨ ਸਮਾਰੋਹ ਨੂੰ ਵਰਚੁਅਲੀ ਸੰਬੋਧਨ ਕੀਤਾ

ਵਿਦੇਸ਼

Scroll to Top