CM Bhagwant Mann

ਗੁਰਮੀਤ ਸਿੰਘ ਖੁੱਡੀਆਂ ਨੇ DAP ਖਾਦ ਦੇ ਸੈਂਪਲ ਫੇਲ ਮਾਮਲੇ ‘ਚ CM ਮਾਨ ਨੂੰ ਸੌਂਪੀ ਰਿਪੋਰਟ, ਛੇਤੀ ਹੋ ਸਕਦੀ ਹੈ ਕਾਰਵਾਈ

ਚੰਡੀਗੜ੍ਹ, 26 ਜੁਲਾਈ 2024: ਪੰਜਾਬ ‘ਚ ਡੀਏਪੀ ਖਾਦ ਦੇ ਸੈਂਪਲ ਫੇਲ (DAP fertilizer) ਹੋਣ ਦੇ ਮਾਮਲੇ ‘ਚ ਪੰਜਾਬ ਸਰਕਾਰ ਛੇਤੀ ਹੀ ਵੱਡੀ ਕਾਰਵਾਈ ਕਰ ਸਕਦੀ ਹੈ | ਇਸ ਮਾਮਲੇ ਨੂੰ ਲੈ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਇਸ ਰਿਪੋਰਟ ‘ਤੇ ਮੁੱਖ ਮੰਤਰੀ ਭਗਵੰਤ ਮਾਨ ਛੇਤੀ ਹੀ ਕੋਈ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ‘ਤੇ ਵੀ ਸਰਕਾਰ ਸਖਤੀ ਕਰ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੇ ਚੋਣ ਜ਼ਾਬਤੇ ਦੌਰਾਨ ਡੀਏਪੀ ਖਾਦ ਦੇ ਸੈਂਪਲ ਲਏ ਗਏ ਸਨ। ਜਿਨ੍ਹਾਂ ‘ਚੋਂ 60 ਫੀਸਦੀ ਸੈਂਪਲ ਫੇਲ੍ਹ ਹੋਣ ਦੀ ਖ਼ਬਰ ਹੈ । ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਜਾਂਚ ਕੀਤੀ ਗਈ। ਲੁਧਿਆਣਾ ਜ਼ਿਲ੍ਹੇ ‘ਚ ਵੀ ਜ਼ਿੰਕ ਦੇ ਨਮੂਨੇ ਫੇਲ੍ਹ ਹੋਏ ਹਨ। 13 ਜੁਲਾਈ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਸੀ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਨੂੰ ਘਟੀਆ ਡਾਈਮੋਨੀਅਮ ਫਾਸਫੇਟ (DAP) ਖਾਦ ਸਪਲਾਈ ਕਰਨ ਵਾਲੀਆਂ ਦੋ ਖਾਦ ਕੰਪਨੀਆਂ (fertilizer companies) ਦੇ ਲਾਇਸੈਂਸ ਰੱਦ ਕੀਤੇ ਗਏ ਹਨ । ਇਨ੍ਹਾਂ ਕੰਪਨੀਆਂ ਦੇ ਨਾਂ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਸਨ |

Scroll to Top