July 1, 2024 12:50 am
Meet Hayer

ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 06 ਅਗਸਤ 2022: ਪੰਜਾਬ ਵਿੱਚ ਖੇਡਾਂ ਨੂੰ ਹੋਰ ਮਜ਼ਬੂਤ ​​ਕਰਨ ਅਤੇ ਖੇਡਾਂ ਬਾਰੇ ਵਿਸ਼ੇਸ਼ ਚਰਚਾ ਲਈ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ (Anurag Thakur) ਨਾਲ ਮੁਲਾਕਾਤ ਕੀਤੀ। ਇਸ ਸੰਬੰਧੀ ਮੀਤ ਹੇਅਰ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕਰਕੇ ਖੇਡਾਂ ਬਾਰੇ ਚਰਚਾ ਕੀਤੀ ਅਤੇ ਕੁਝ ਜਰੂਰੀ ਮਸਲਿਆਂ ਨੂੰ ਵਿਚਾਰਿਆ ਗਿਆ । ਉਨ੍ਹਾਂ ਕਿਹਾ ਕਿ ਪੰਜਾਬ ਦਾ ਖੇਡਾਂ ਨਾਲ ਗੂੜ੍ਹਾ ਰਿਸ਼ਤਾ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ।