ਚੰਡੀਗੜ੍ਹ, 18 ਜੂਨ 2024: ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨਾਲ ਉਨ੍ਹਾਂ ਦੀ ਸੀਟ ਵੀ ਖਾਲੀ ਹੋ ਗਈ। ਅਜਿਹੇ ‘ਚ ਉਨ੍ਹਾਂ ਦੀ ਸੀਟ ‘ਤੇ ਵੀ ਜ਼ਿਮਨੀ ਚੋਣ ਹੋਵੇਗੀ। ਇਸ ਦੇ ਨਾਲ ਹੀ ਇਹ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਛੇਤੀ ਹੀ ਪ੍ਰਵਾਨ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਤਿੰਨ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ ਗਏ ਹਨ।
ਅਗਸਤ 17, 2025 5:32 ਪੂਃ ਦੁਃ