ਚੰਡੀਗੜ੍ਹ, 25 ਜੁਲਾਈ 2024: ਕਿਸਾਨ ਅੰਦੋਲਨ ‘ਚ ਸਰਗਰਮ ਰਹੇ ਗੁਰਨਾਮ ਸਿੰਘ ਚੜੂਨੀ (Gurnam Singh Charuni) ਨੇ ਹਰਿਆਣਾ ਵਿਧਾਨ ਸਭਾ ਅਤੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਗੁਰਨਾਮ ਚੜੂਨੀ ਨੇ ਕੱਲ੍ਹ ਸ਼ਾਮ ਇਹ ਐਲਾਨ ਕੀਤਾ ਹੈ । ਇਹ ਚੋਣਾਂ ਸੰਯੁਕਤ ਸੰਘਰਸ਼ ਪਾਰਟੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਜਿਕਰਯੋਗ ਹੈ ਕਿ 2022 ‘ਚ ਹਾਰ ਤੋਂ ਬਾਅਦ ਕਿਸਾਨ ਇੱਕ ਵਾਰ ਫਿਰ ਚੋਣ ਲੜਨਗੇ।
ਮਿਲੀ ਜਾਣਕਾਰੀ ਅਨੁਸਾਰ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ, ਜੋ ਲੋਕ ਸਭਾ ਚੋਣਾਂ ਤੋਂ ਬਾਅਦ ਖਾਲੀ ਹੋ ਗਈਆਂ ਹਨ। ਇਨ੍ਹਾਂ ‘ਚ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸ਼ਾਮਲ ਹਨ । ਇੰਨਾ ਹੀ ਨਹੀਂ ਇਹ ਪਾਰਟੀ ਇਸ ਸਾਲ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਵੀ ਲੜਨਗੇ।