ਚੰਡੀਗੜ੍ਹ, 15 ਜੁਲਾਈ 2024: ਅੱਜ ਚੰਡੀਗੜ ਵਿਖੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਸੁਧਾਰ ਲਹਿਰ ਦੀ ਬੈਠਕ ‘ਚ ਗੁਰਪ੍ਰਤਾਪ ਸਿੰਘ ਵਡਾਲਾ ਮੈਂਬਰ ਕੋਰ ਕਮੇਟੀ ਤੇ ਸਾਬਕਾ ਵਿਧਾਇਕ ਨੂੰ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਜਿਸ ਨੂੰ 11 ਮੈਂਬਰੀ ਪ੍ਰੀਜੀਡੀਅਮ ਬਣਾਉਣ ਨੂੰ ਵੀ ਬੈਠਕ ‘ਚ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸੁਖਦੇਵ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਨੇ ਸਨਮਾਨਿਤ ਕੀਤਾ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਬੈਠਕ ‘ਚ ਕਈ ਵੱਡੇ ਫੈਸਲੇ ਲਏ ਗਏ ਹਨ | ਇਨ੍ਹਾਂ ਫੈਸਲਿਆਂ ‘ਚ ਪੰਜਾਬ ਨਾਲ ਹੀ ਰਹੇ ਧੱਕੇ ਪ੍ਰਤੀ ਜਾਗਰੂਕ ਕਰਨਾ, ਪੰਥਕ ਮੁੱਦੇ, ਪੰਜਾਬ ਦੇ ਪਾਣੀ ਦਾ ਮੁੱਦਾ, ਖੇਤੀਬਾੜੀ ਮਸਲੇ, ਲੀਡਰਸ਼ਿਪ ਕਰਾਈਸ, SGPC ‘ਚ ਸੁਧਾਰ, ਚੰਡੀਗੜ੍ਹ ‘ਚ ਮਾਂ ਬੋਲੀ ਪੰਜਾਬੀ ਸੰਬੰਧੀ, BBMB ‘ਚ ਪੰਜਾਬ ਦੀ ਸਥਾਈ ਮੈਂਬਰੀ ਵਾਪਸ ਲਿਆਉਣਾ, ਨਵੇਂ ਕਾਨੂੰਨਾ ਦਾ ਵਿਰੋਧ, ਸਿੱਖ ਨੌਜਵਾਨਾਂ ‘ਤੇ NSA ਲਗਾਉਣ ਦਾ ਵਿਰੋਧ, ਬੇਰੁਜ਼ਗਾਰੀ, ਨਸ਼ਾ ਆਦਿ ਮਸਲਿਆਂ ‘ਤੇ ਪੰਜ ਸੈਮੀਨਾਰ ਕਰਵਾਉਣ ਦਾ ਫੈਸਲਾ ਲਿਆ ਹੈ | ਇਹ ਸੈਮੀਨਾਰ ਸ੍ਰੀ ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਚੰਡੀਗੜ੍ਹ, ਪਟਿਆਲਾ, ਅਤੇ ਬਠਿੰਡਾ ‘ਚ ਹੋਣਗੇ |
ਇਸਦੇ ਨਾਲ ਹੀ 30 ਜੁਲਾਈ ਨੂੰ ਜਥੇਦਾਰ ਮੋਹਨ ਸਿੰਘ ਤੁੜ ਦੀ ਬਰਸੀ, 20 ਅਗਸਤ ਨੂੰ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ, 24 ਸਤੰਬਰ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਨਾਲ ਸੁਖਬੀਰ ਬਾਦਲ ਦੀ ਲੀਡਰਸ਼ਿਪ ‘ਚ ‘ਚ ਪਾਰਟੀ ਛੱਡ ਕੇ ਗਏ ਜਾਂ ਬਿਨਾ ਦੋਸ਼ ਕੱਢੇ ਆਗੂਆਂ ਵਾਸ਼ਪ ਆਉਣ ਦੀ ਅਪੀਲ ਕੀਤੀ ਤਾਂ ਜੋ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾ ਸਕੇ |
ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਖਦੇਵ ਸਿੰਘ ਢੀਂਡਸਾ, ਬੀਬੀ ਜੰਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਗੁਰਪ੍ਰਤਾਪ ਸਿੰਘ ਬਡਾਲਾ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ