Site icon TheUnmute.com

ਗੁਰਪ੍ਰੀਤ ਸਿੰਘ ਰੋਡੇ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੈਨੇਜਰ ਵਜੋਂ ਦੇਣਗੇ ਸੇਵਾ

ਗੁਰਪ੍ਰੀਤ ਸਿੰਘ ਰੋਡੇ

ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ 2023: ਸਿੱਖਾਂ ਦੇ ਤੀਜੇ ਤਖਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਬਾਦਲਾ ਕਰ ਦਿੱਤਾ ਹੈ, ਜਿਨ੍ਹਾਂ ਨੂੰ ਤਬਾਦਲਾ ਕਰਕੇ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਕੀਤਾ ਗਿਆ ਹੈ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਰੋਡੇ ਨੂੰ ਮੈਨੇਜਰ ਲਾਇਆ ਹੈ | ਗੁਰਪ੍ਰੀਤ ਸਿੰਘ ਰੋਡੇ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੀ ਸੇਵਾ ਦੇਣਗੇ |

ਇਸ ਮੌਕੇ ਤੇ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਵਿਚ ਸਮੂਹ ਸਟਾਫ ਦੇ ਸਾਹਮਣੇ ਮੈਨੇਜਰ ਵਜੋਂ ਆਉਦਾ ਸਾਂਭਿਆ | ਉਨ੍ਹਾਂ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਬਤੌਰ ਮੈਨੇਜਰ ਵੱਲੋ ਸੇਵਾਵਾਂ ਸੰਭਾਲ ਚੁੱਕੇ ਹਨ ਅਤੇ ਉਹ ਆਪਣੀ ਸੇਵਾ ਕਰਕੇ ਆਪਣੇ ਆਪ ਨੂੰ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਕਰਦੇ ਹਨ|

ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਮੌਜੂਦਾ ਸਮੇਂ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਤੌਰ ਇੰਸਪੈਕਟਰ ਸੇਵਾ ਨਿਭਾ ਰਹੇ ਸਨ, ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਮੀਤ ਮੈਨੇਜਰ ਐਡਵੋਕੇਟ ਹਰਦੇਵ ਹੈਪੀ, ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਇੰਚਾਰਜ ਸੁਖਬੀਰ ਸਿੰਘ ਦਵਿੰਦਰ ਸਿੰਘ ਢਿੱਲੋਂ ਤੋ ਇਲਾਵਾ ਹੋਰ ਸਮੂਹ ਸਟਾਫ ਹਾਜ਼ਰ ਸਨ |

Exit mobile version