12 ਜੂਨ 2025: ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Guru Hargobind Sahib Ji) ਦਾ ਪ੍ਰਕਾਸ਼ ਦਿਹਾੜਾ ਜਿੱਥੇ ਅੱਜ ਦੇਸ਼ ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਵੱਲੋਂ ਬੜੇ ਹੀ ਉਤਸਾਹ ਨਾਲ ਮਨਾਇਆ ਜਾ ਰਿਹਾ ਉੱਥੇ ਹੀ ਅੰਮ੍ਰਿਤਸਰ (amritsar) ਛੇਹਰਟਾ ਵਿਖੇ ਗੁਰਦੁਆਰਾ ਗੁਰੂ ਕੇ ਵਡਾਲੀ ਵਿਖੇ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੇ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ |
ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (sri Guru Hargobind Sahib Ji’) ਦੇ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਅੱਜ ਵਿਸ਼ੇਸ਼ ਸਮਾਗਮ ਵੀ ਆਯੋਜਿਤ ਕੀਤੇ ਗਏ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਵੀ ਸਜਾਏ ਗਏ ਅਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਗੁਰਦੁਆਰਾ ਗੁਰੂ ਕੀ ਵਡਾਲੀ ਵਿਖੇ ਮੱਥਾ ਟੇਕਣ ਪਹੁੰਚੇ |
ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੀ ਗੁਰਦੁਆਰਾ ਗੁਰੂ ਕੇ ਵਡਾਲੀ ਵਿਖੇ ਮੱਥਾ ਟੇਕਣ ਪਹੁੰਚੇ। ਉਹਨਾਂ ਕਿਹਾ ਕਿ ਅਸੀਂ ਬੜੇ ਹੀ ਕਰਮ ਭਾਗਾਂ ਵਾਲੇ ਹਾਂ ਜੋ ਅੱਜ ਦੇ ਦਿਨ ਇੱਥੇ ਨਤਮਸਤਕ ਹੋਣ ਵਾਸਤੇ ਪਹੁੰਚੇ ਹਾਂ ਇਸ ਦੇ ਨਾਲ ਹੀ ਉਹਨਾਂ ਨੇ ਅੱਜ ਦੇ ਪਾਵਨ ਦਿਹਾੜੇ ਦੀ ਸੰਗਤ ਨੂੰ ਮੁਬਾਰਕਬਾਦ ਵੀ ਦਿੱਤੀ|
Read More: ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ, ਅਰਦਾਸ ਦੌਰਾਨ ਕੌਮ ਨੂੰ ਦਿੱਤਾ ਸੁਨੇਹਾ