ਚੰਡੀਗੜ੍ਹ 20 ਦਸੰਬਰ 2022: ਪੰਜਾਬੀ ਸਿੰਗਰ ਗੁਰੂ ਰੰਧਾਵਾ ਨੂੰ ਅੱਜ ਯਾਨਿ 20 ਦਸੰਬਰ ਨੂੰ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ 10 ਸਾਲ ਪੂਰੇ ਹੋ ਗਏ ਹਨ। ਕੀ ਤੁਹਾਨੂੰ ਪਤਾ ਹੈ ਗੁਰੂ ਰੰਧਾਵਾ ਦਾ ਅਸਲੀ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਉਸ ਦਾ ਜਨਮ 30 ਅਗਸਤ 1991 ਨੂੰ ਗੁਰਦਾਸਪੁਰ ਵਿਖੇ ਹੋਇਆ ਸੀ। ਗੁਰੂ ਰੰਧਾਵਾ ਅੱਜ ਸਿਰਫ ਪੰਜਾਬੀ ਇੰਡਸਟਰੀ ਦਾ ਹੀ ਨਹੀਂ ਬਲਕਿ ਬਾਲੀਵੁੱਡ ਤੋਂ ਲੈਕੇ ਹਾਲੀਵੁੱਡ ਤੱਕ ਨਾਮ ਕਮਾਇਆ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗੁਰਸ਼ਰਨਜੋਤ ਤੋਂ ਗੁਰੂ ਰੰਧਾਵਾ ਬਣਨ ਤੱਕ ਦਾ ਸਫਰ ਗਾਇਕ ਲਈ ਅਸਾਨ ਨਹੀਂ ਸੀ। ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਣ ਲਈ ਕਾਫੀ ਸੰਘਰਸ਼ ਕਰਨਾ ਪਿਆ।
ਗੁਰੂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਹ ਪੋਸਟ
ਗੁਰੂ ਰੰਧਾਵਾ ਨੇ 10 ਸਾਲ ਪੂਰੇ ਹੋਣ ਦੀ ਖੁਸ਼ੀ ਆਪਣੇ ਫੈਨਜ਼ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰ ਗਾਇਕ ਅਰਜੁਨ ਦਾ ਧੰਨਵਾਦ ਕੀਤਾ ਹੈ, ਜਿਸ ਨੇ ਗੁਰੂ ਨੂੰ ਪਹਿਲਾ ਮੌਕਾ ਦਿੱਤਾ ਸੀ। ਦੇਖੋ ਇਹ ਪੋਸਟ: