ਚੰਡੀਗੜ੍ਹ 28 ਅਪ੍ਰੈਲ 2022: ਕਾਂਗਰਸ ਪਾਰਟੀ (Congress Party) ਨੂੰ ਅੱਜ ਇੱਕ ਵੱਡਾ ਝਟਕਾ ਲੱਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਗੁਰਵਿੰਦਰ ਸਿੰਘ ਬਾਲੀ (Gurwinder Singh Bali) ਨੇ ਵੀਰਵਾਰ ਯਾਨੀ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ਗੁਰਵਿੰਦਰ ਸਿੰਘ ਬਾਲੀ ਨੇ ਅਸਤੀਫੇ ਦਾ ਕਾਰਨ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਮਾੜੀ ਕਾਰਗੁ਼ਜ਼ਾਰੀ ਕਾਰਨ ਇਹ ਫੈਸਲਾ ਲਿਆ ਹੈ । ਦੱਸ ਦਈਏ ਕਿ, ਗੁਰਬਿੰਦਰ ਸਿੰਘ ਬਾਲੀ ਕਾਂਗਰਸ ਦੇ ਬੁਲਾਰੇ ਦੇ ਤੌਰ ਤੇ ਕੰਮ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ 2019 ‘ਚ ਵੀ ਬਾਲੀ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ। ਪਰ,ਬਾਅਦ ਵਿੱਚ ਉਹਨਾਂ ਨੇ ਮੁੜ ਤੋਂ ਕਾਂਗਰਸ ਪਾਰਟੀ ਜੁਆਇਨ ਕਰ ਲਈ ਸੀ।
ਨਵੰਬਰ 23, 2024 3:19 ਪੂਃ ਦੁਃ