ਕੋਟਕਪੂਰਾ 6 ਸਤੰਬਰ 2024: ਕੋਟਕਪੂਰਾ ਦੇ ਇੱਕ ਘਰ ਵਿੱਚ ਸ਼੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਕ ਔਰਤ ਨੂੰ ਗ੍ਰਿਫਤਾਰ ਕਰ ਲਿਆ। ਅਗਨ ਭੇਟ ਕੀਤੇ ਗੁਟਕਾ ਸਾਹਿਬ ਨੂੰ ਪੁਲਿਸ ਦੇ ਵੱਲੋਂ ਸਤਿਕਾਰ ਸਹਿਤ ਗੁਰਦੁਆਰਾ (gurudwara sahib)ਸਾਹਿਬ ਲਿਜਾਇਆ ਗਿਆ। ਮੌਕੇ ’ਤੇ ਪੁੱਜੇ ਪੰਥਕ ਆਗੂਆਂ ਨੇ ਪੁਲਿਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਫੜੀ ਗਈ ਔਰਤ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ।
ਨਿਹੰਗ ਸਿੰਘਾਂ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇੱਥੇ ਗੁਰੂ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ, ਪਰ ਮਰਿਆਦਾ ਅਨੁਸਾਰ ਨਾ ਤਾਂ ਰੋਜ਼ਾਨਾ ਪ੍ਰਕਾਸ਼ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਦੇ ਆਰਾਮ ਲਈ ਪੀੜਾ ਸਾਹਿਬ ਰੱਖਿਆ ਹੋਇਆ ਹੈ,ਨਿਹੰਗ ਸਿੰਘ ਨੇ ਦੱਸਿਆ ਕਿ ਬੀਬੀ ਸਾਡੇ ਨਾਲ ਝਗੜਾ ਕਰ ਰਹੀ ਸੀ। ਪਰ ਅੱਜ ਅਸੀਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨਾਲ ਮਿਲ ਕੇ ਮਹਾਰਾਜ ਜੀ ਦਾ ਸਰੂਪ ਗੁਰੂ ਘਰ ਤੱਕ ਪਹੁੰਚਾ ਦਿੱਤਾ ਹੈ।