ਜਲੰਧਰ, 18 ਫਰਵਰੀ 2026: ਸਾਬਕਾ ਜਥੇਦਾਰ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ‘ਤੇ ਗੰਭੀਰ ਦੋਸ਼ ਲਗਾਏ ਹਨ | ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਭ੍ਰਿਸ਼ਟਾਚਾਰ ਵੱਧ ਗਿਆ ਹੈ |
ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕੀਤਾ ਹੈ | ਰਘਬੀਰ ਸਿੰਘ ਨੇ ਬਾਦਲ ਪਰਿਵਾਰ ‘ਤੇ ਦੋਸ਼ ਲਗਾਇਆ ਹੈ ਕਿ ਇਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਭ੍ਰਿਸ਼ਟ ਕਰਮਚਾਰੀਆਂ ਦੀ ਪੁਸ਼ਤਪਨਾਹੀ ਕੀਤੀ ਹੈ |
ਉਨ੍ਹਾਂ ਦੋਸ਼ ਲਗਾਇਆ ਕਿ ਸਾਰੇ ਘਪਲਿਆਂ ਪਿੱਛੇ ਬਾਦਲ ਪਰਿਵਾਰ ਦਾ ਹੱਥ ਹੈ | ਉਨ੍ਹਾਂ ਕਿਹਾ ਕਿ ਗੁਰ ਘਰ ਦੀਆਂ ਜ਼ਮੀਨਾਂ ਵੇਚ ਵੇਚ ਕੇ ਪੈਸੇ ਜੇਬ ਵਿਚ ਪਾਏ ਜਾਂਦੇ ਰਹੇ ਹਨ | ਰਘਬੀਰ ਸਿੰਘ ਦਾ ਕਹਿਣਾ ਹੈ ਕਿ ਸ੍ਰੀ ਅਖੰਡ ਪਾਠ ਲਈ ਪੰਜ-ਪੰਜ ਲੱਖ ਰੁਪਏ ਤੱਕ ਦੀ ਭੇਟਾ ਮੰਗੀ ਜਾ ਰਹੀ ਹੈ |
Read More: ਏਆਈ ਵਾਇਰਲ ਵੀਡੀਓ ਦੀ ਗਿਆਨੀ ਰਘਬੀਰ ਸਿੰਘ ਵੱਲੋਂ ਨਿੰਦਾ, ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ




