July 7, 2024 4:58 pm
Hacking

ਹੈਕਿੰਗ ਵਿਵਾਦ: ਵਿਰੋਧੀ ਧਿਰ ਦੋਸ਼ ਲਗਾਉਣ ਦੀ ਬਜਾਏ ਐਪਲ ਕੋਲ ਮਾਮਲਾ ਚੁੱਕਣ ਅਤੇ FIR ਦਰਜ ਕਰਵਾਉਣ: ਰਵੀਸ਼ੰਕਰ ਪ੍ਰਸਾਦ

ਚੰਡੀਗੜ੍ਹ, 31 ਅਕਤੂਬਰ 2023: ਐਪਲ ਫੋਨਾਂ ‘ਤੇ ਹੈਕਿੰਗ (Hacking) ਅਲਰਟ ਨੂੰ ਲੈ ਕੇ ਕਈ ਵਿਰੋਧੀ ਧਿਰ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਜਿਸ ‘ਤੇ ਹੁਣ ਭਾਜਪਾ ਨੇ ਪਲਟਵਾਰ ਕਰਦੇ ਹੋਏ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਫਰਜ਼ੀ ਕਰਾਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਐਪਲ ਨੂੰ ਇਨ੍ਹਾਂ ਦੋਸ਼ਾਂ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੀ ਤਰਫੋਂ ਵਿਰੋਧੀ ਆਗੂਆਂ ਨੂੰ ਕਥਿਤ ਤੌਰ ‘ਤੇ ਚਿਤਾਵਨੀ ਸੰਦੇਸ਼ ਭੇਜੇ ਗਏ ਹਨ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਰਕਾਰ ‘ਤੇ ਦੋਸ਼ ਲਗਾਉਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਐਪਲ ਕੋਲ ਇਹ ਮਾਮਲਾ ਉਠਾਉਣਾ ਚਾਹੀਦਾ ਹੈ ਅਤੇ ਐੱਫ.ਆਈ.ਆਰ. ਦਰਜ ਕਰਵਾਉਣੀ ਚਾਹੀਦੀ ਹੈ |

ਭਾਜਪਾ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਤਜ਼ਰਬੇ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਕੋਈ ਵੀ ਟੈਲੀਫੋਨ ਕੰਪਨੀ ਅਜਿਹਾ ਕੁਝ ਨਹੀਂ ਕਰਦੀ।’ ਵਿਰੋਧੀ ਧਿਰ ਦੇ ਆਗੂਆਂ ਦੇ ਦੋਸ਼ਾਂ ਬਾਰੇ ਜਦੋਂ ਭਾਜਪਾ ਆਗੂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, ‘ਇਸ ਬਾਰੇ ਸਪੱਸ਼ਟੀਕਰਨ ਦੇਣਾ ਐਪਲ ਦਾ ਕੰਮ ਹੈ ਅਤੇ ਜੇਕਰ ਵਿਰੋਧੀ ਆਗੂਆਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਐਫਆਈਆਰ ਦਰਜ ਕਰਵਾਉਣ, ਉਨ੍ਹਾਂ ਨੂੰ ਕੌਣ ਰੋਕ ਰਿਹਾ ਹੈ!’

ਜਿਕਰਯੋਗ ਹੈ ਕਿ ਕਈ ਵਿਰੋਧੀ ਧਿਰ ਦੇ ਆਗੂਆਂ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਐਪਲ ਤੋਂ ਇੱਕ ਸੰਦੇਸ਼ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਸਰਕਾਰੀ ਸਪਾਂਸਰਡ ਹੈਕਰ ਉਨ੍ਹਾਂ ਦੇ ਆਈਫੋਨ ਨਾਲ ਛੇੜਛਾੜ (Hacking) ਕਰ ਸਕਦੇ ਹਨ। ਵਿਰੋਧੀ ਧਿਰ ਦੇ ਆਗੂਆਂ ਨੇ ਵੀ ਆਪਣੇ ਦਾਅਵੇ ਦੇ ਸਮਰਥਨ ਵਿੱਚ ਸਕਰੀਨਸ਼ਾਟ ਸਾਂਝੇ ਕੀਤੇ ਹਨ।