July 2, 2024 9:14 pm
Meteorological department

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਗੜ੍ਹੇਮਾਰੀ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 01 ਫਰਵਰੀ 2024: ਅੱਜ ਸਵੇਰ ਤੋਂ ਹੀ ਪੰਜਾਬ ਦੇ ਚੰਡੀਗੜ੍ਹ, ਮੋਹਾਲੀ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ (heavy Rain) ਨਾਲ ਗੜ੍ਹੇਮਾਰੀ ਹੋਈ ਹੈ। ਸਵੇਰੇ 7:30 ਵਜੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਸਵੇਰੇ 8 ਵਜੇ ਵੀ ਮੀਂਹ ਅਤੇ ਬੱਦਲਾਂ ਕਾਰਨ ਆਸਮਾਨ ਵਿੱਚ ਹਨੇਰਾ ਛਾ ਗਿਆ ਹੈ | ਇਹ ਸਰਦੀਆਂ ਦੀ ਦੂਜੀ ਬਾਰਿਸ਼ ਹੈ। ਬਰਸਾਤ ਕਾਰਨ ਠੰਢ ਇਕਦਮ ਵਧ ਗਈ ਹੈ। ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਗੁੱਲ ਹੈ। ਭਾਰੀ ਮੀਂਹ ਨਾਲ ਗੜ੍ਹੇਮਾਰੀ ਨੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ | ਕਿਸਾਨਾਂ ਦੀਆਂ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ |

 

ਇਸ ਸਾਲ ਸ਼ਹਿਰ ‘ਚ ਦਸੰਬਰ ਦੇ ਅੱਧ ਤੋਂ ਬਾਅਦ ਮੀਂਹ ਨਹੀਂ (heavy Rain) ਪਿਆ ਪਰ ਫਰਵਰੀ ਦੇ ਪਹਿਲੇ ਦਿਨ ਹੀ ਭਾਰੀ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰਾ ਦਿਨ ਮੌਸਮ ਠੰਡਾ ਰਹੇਗਾ ਅਤੇ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਮੋਗਾ, ਰੋਪੜ, ਚਮਕੌਰ ਸਾਹਿਬ, ਮੋਰਿੰਡਾ ਅਤੇ ਪੁਆਧ ਦੇ ਖੇਤਰ ਵਿੱਚ ਭਾਰੀ ਗੜ੍ਹੇਮਾਰੀ ਵੀ ਹੋਈ ਹੈ।ਇਸਦੇ ਨਾਲ ਹੀ ਹਰਿਆਣਾ, ਦਿੱਲੀ-ਐਨਸੀਆਰ ਸਮੇਤ ਯੂਪੀ ਅਤੇ ਬਿਹਾਰ ਵਿੱਚ ਠੰਢ ਦੇ ਨਾਲ-ਨਾਲ ਬਰਸਾਤ ਦਾ ਮੌਸਮ ਵੀ ਸ਼ੁਰੂ ਹੋ ਗਿਆ ਹੈ।