ਹੇਅਰ ਡਰੈਸਰ ਨੇ ਖਤਮ ਕੀਤੀ ਆਪਣੀ ਜ਼ਿੰਦਗੀ, ਸੈਲੂਨ ਦੇ ਅੰਦਰ ਲਿਆ ਫਾ.ਹਾ

8 ਮਾਰਚ 2025: ਜਲੰਧਰ (jalandhar) ਦੇ ਹਰਗੋਬਿੰਦਰ ਨਗਰ (hargovind nagar)  ‘ਚ ਸ਼ੁੱਕਰਵਾਰ ਦੇਰ ਰਾਤ ਇਕ ਹੇਅਰ ਡਰੈਸਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਜੇ ਕੁਮਾਰ (vijay kumar) ਪੁੱਤਰ ਕਾਲਾ ਰਾਮ ਵਾਸੀ ਪਿੰਡ ਦੱਤਾ, ਮੋਗਾ (moga) ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ (postmartam) ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਸੈਲੂਨ ਦੇ ਅੰਦਰ ਲਟਕਦੀ ਮਿਲੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।

ਸ਼ੁੱਕਰਵਾਰ ਦੇਰ ਰਾਤ ਜਦੋਂ ਇੱਕ ਨੌਜਵਾਨ ਹਰਗੋਵਿੰਦ ਨਗਰ (govind nagar) ਸਥਿਤ ਸੈਲੂਨ ਵਿੱਚ ਵਾਲ ਕਟਵਾਉਣ ਦੇ ਲਈ ਪਹੁੰਚਿਆ ਤਾਂ ਸਾਰੀ ਘਟਨਾ ਦਾ ਪਤਾ ਲੱਗਾ। ਨੌਜਵਾਨ ਨੂੰ ਲਟਕਦਾ ਦੇਖ ਕੇ ਪੂਰੇ ਇਲਾਕੇ ‘ਚ ਹਫੜਾ-ਦਫੜੀ ਮਚ ਗਈ ਅਤੇ ਲੋਕ ਇਕੱਠੇ ਹੋ ਗਏ। ਆਸ-ਪਾਸ ਰਹਿੰਦੇ ਚਸ਼ਮਦੀਦਾਂ ਨੇ ਦੱਸਿਆ- ਵਿਜੇ ਉਕਤ ਸੈਲੂਨ (salon) ਦਾ ਮਾਲਕ ਸੀ। ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

ਵਿਜੇ ਹਰਗੋਬਿੰਦ ਨਗਰ ‘ਚ ਕਿਰਾਏ ‘ਤੇ ਰਹਿੰਦਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਜੇ ਹਰ ਮੂਲ ਰੂਪ ਵਿੱਚ ਮੋਗਾ ਦਾ ਰਹਿਣ ਵਾਲਾ ਗੋਬਿੰਦ ਨਗਰ (govind nagar) ਵਿੱਚ ਕਿਰਾਏ ’ਤੇ ਰਹਿੰਦਾ ਸੀ ਅਤੇ ਜਲੰਧਰ ਵਿੱਚ ਆਪਣਾ ਸੈਲੂਨ ਚਲਾਉਂਦਾ ਸੀ। ਘਟਨਾ ਤੋਂ ਤੁਰੰਤ ਬਾਅਦ ਮਾਮਲੇ ਦੀ ਸੂਚਨਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੇ ਥਾਣਾ ਡਿਵੀਜ਼ਨ ਨੰਬਰ 8 ਦੇ ਏਐਸਆਈ ਸੰਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ (civil hospital) ਜਲੰਧਰ ਭੇਜ ਦਿੱਤਾ ਹੈ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਏਐਸਆਈ ਸੰਜੇ ਕੁਮਾਰ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੀ ਜਾਂਚ ਦੌਰਾਨ ਕਿਸੇ ਕਿਸਮ ਦਾ ਕੋਈ ਸੁਸਾਈਡ (suicide note) ਨੋਟ ਨਹੀਂ ਮਿਲਿਆ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਜੇਕਰ ਕੋਈ ਹੋਰ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

Read More: 11 ਸਾਲ ਦੀ ਬੱਚੀ ਨੇ ਕੀਤੀ ਖੁ.ਦ.ਕੁ.ਸ਼ੀ, ਜਾਣੋ ਕੌਣ ਜ਼ਿੰਮੇਵਾਰ?

Scroll to Top