Site icon TheUnmute.com

ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਜਲਦ ਕੀਤਾ ਜਾਵੇਗਾ ਮੁਕੰਮਲ: ਵਿਕਰਮਜੀਤ ਸਾਹਨੀ

Vikramjit Singh Sahney

ਨਵੀਂ ਦਿੱਲੀ/ਚੰਡੀਗੜ੍ਹ 01 ਸਤੰਬਰ 2022: ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨਾਲ ਦਿੱਲੀ ਵਿਚ ਮੁਲਾਕਾਤ ਕੀਤੀ | ਇਸ ਮੌਕੇ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਪੰਜਾਬ ਇੱਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਹਵਾਬਾਜ਼ੀ ਖੇਤਰ ਵਿੱਚ ਚਮਕੇਗਾ ਅਤੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੰਮ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਵਿਕਰਮਜੀਤ ਸਿੰਘ ਸਾਹਨੀ ਨੂੰ ਇਹ ਭਰੋਸਾ ਦਿੱਤਾ। ਮੀਟਿੰਗ ਦੌਰਾਨ ਪੰਜਾਬ ਵਿੱਚ ਹਵਾਬਾਜ਼ੀ ਖੇਤਰ ਦੇ ਵਿਕਾਸ ਨਾਲ ਸਬੰਧਤ ਅਹਿਮ ਵਿਸ਼ਿਆਂ ’ਤੇ ਚਰਚਾ ਕੀਤੀ ਗਈ। ਪੰਜਾਬ ਵਿੱਚ ਰਣਨੀਤਕ ਤੌਰ ‘ਤੇ ਮਹੱਤਵਪੂਰਨ ਹਲਵਾਰਾ ਵਪਾਰਕ ਰਾਜਧਾਨੀ ਲੁਧਿਆਣਾ ਅਤੇ ਸਟੀਲ ਸ਼ਿਟੀਜ਼ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਸਮੇਤ ਸਮੁੱਚੇ ਮਾਲਵਾ ਖੇਤਰ ਨੂੰ ਸੇਵਾਵਾਂ ਦੇਵੇਗਾ।

ਇਸ ਦੌਰਾਨ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਪੰਜਾਬ ਤੋਂ ਵਾਧੂ ਅੰਤਰਰਾਸ਼ਟਰੀ ਉਡਾਣਾਂ ਅਤੇ ਕਾਰਗੋ ਸੇਵਾਵਾਂ ਸ਼ੁਰੂ ਕਰਨ ਦਾ ਮੁੱਦਾ ਉਠਾਇਆ, ਕਿਉਂਕਿ ਦਿੱਲੀ ਹਵਾਈ ਅੱਡੇ ‘ਤੇ 35 ਫੀਸਦੀ ਤੋਂ ਵੱਧ ਟਰੈਫਿਕ ਪੰਜਾਬ ਤੋਂ ਆਉਂਦੀ ਹੈ। ਉਨ੍ਹਾਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਵੀ ਉਠਾਇਆ ਤਾਂ ਜੋ ਯਾਤਰੀਆਂ ਨੂੰ ਅੰਤਰਰਾਸ਼ਟਰੀ ਉਡਾਣਾਂ ਲੈਣ ਲਈ ਦਿੱਲੀ ਨਾ ਜਾਣਾ ਪਵੇ।

ਪੰਜਾਬ ਅਤੇ ਪੰਜਾਬੀਆਂ ਨੂੰ ਆਪਣੀਆਂ ਯਾਤਰਾਵਾਂ, ਸਿੱਖਿਆ, ਮਨੋਰੰਜਨ ਅਤੇ ਕਾਰੋਬਾਰ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਮੰਤਰੀ ਨੂੰ ਕੋਵਿਡ ਦੇ ਸਮੇਂ ਦੌਰਾਨ ਬਠਿੰਡਾ, ਲੁਧਿਆਣਾ ਅਤੇ ਆਦਮਪੁਰ ਹਵਾਈ ਅੱਡਿਆਂ ਤੋਂ ਮੁਅੱਤਲ ਕੀਤੀਆਂ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਲਈ ਵੀ ਕਿਹਾ। ਉਨ੍ਹਾਂ ਅੰਤਰਰਾਸ਼ਟਰੀ ਉਡਾਣਾਂ ਨਾਲ ਜੁੜਨ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਦੇ ਸਮਾਨ ਦਾ ਭਾਰ 20 ਤੋਂ 30 ਕਿਲੋ ਤੱਕ ਵਧਾਉਣ ਲਈ ਵੀ ਕਿਹਾ।

ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰੀ ਮੰਤਰੀ ਤੋਂ ਪੰਜਾਬ ਤੋਂ ਕਾਰਗੋ ਦੀ ਆਵਾਜਾਈ ਵਧਾਉਣ ਦੀ ਮੰਗ ਵੀ ਕੀਤੀ ਤਾਂ ਜੋ ਪੰਜਾਬ ਦੇ ਕਿਸਾਨ ਅੰਤਰਰਾਸ਼ਟਰੀ ਮੰਡੀ ਵਿੱਚ ਆਪਣੀ ਉਪਜ ਵੇਚ ਸਕਣ। ਉਨ੍ਹਾਂ ਕਿਹਾ ਕਿ ਸਬਜ਼ੀਆਂ, ਫਲਾਂ, ਅਨਾਜ ਅਤੇ ਫੁੱਲਾਂ ਦੀ ਅੰਤਰਰਾਸ਼ਟਰੀ ਪੱਧਰ ‘ਤੇ ਬਹੁਤ ਮੰਗ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਚੰਗਾ ਮੁੱਲ ਮਿਲ ਸਕਦਾ ਹੈ। ਇਹ ਕਿਸਾਨਾਂ ਨੂੰ ਫਸਲੀ ਵਿਕੇਂਦਰੀਕਰਣ ਵੱਲ ਵਧਣ ਅਤੇ ਸਾਡੇ ਘਟਦੇ ਜ਼ਮੀਨੀ ਪਾਣੀ ਦੇ ਪੱਧਰ ਅਤੇ ਮਿੱਟੀ ਦੀ ਉਤਪਾਦਕ ਸਮਰੱਥਾ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

Exit mobile version