ਚੰਡੀਗੜ੍ਹ ,13 ਅਗਸਤ 2021: ਅੰਮ੍ਰਿਤਸਰ ਚ ਸਨਸਨੀ ਦਾ ਮਾਹੌਲ ਫੈਲ ਗਿਆ ਜਦੋ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਹੈਂਡ ਗ੍ਰਨੇਡ ਮਿਲਿਆ । ਰਣਜੀਤ ਐਵੇਨਿਊ ਦੇ ਇੱਕ ਘਰ ਦੇ ਬਾਹਰ ਤੋਂ ਗ੍ਰਨੇਡ ਬਰਾਮਦ ਕੀਤਾ । ਗ੍ਰਨੇਡ ਇਕ ਰਿਹਾਇਸ਼ੀ ਇਲਾਕੇ ਤੋਂ ਮਿਲਿਆ ,ਇਸ ਘਟਨਾ ਤੋਂ ਬਾਅਦ ਲੋਕਾਂ ਵਿਚ ਕਾਫੀ ਡਰ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ।
ਹੈਂਡ ਗ੍ਰਨੇਡ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੀਆਂ ਟੀਮਾਂ ਅਤੇ ਬੰਬ ਰੋਕੂ ਦਸਤੇ ਮੌਕੇ ’ਤੇ ਪਹੁੰਚ ਗਏ ਅਤੇ ਗ੍ਰਨੇਡ ਨੂੰ ਰੇਤਾਂ ਦੀ ਬੋਰੀਆਂ ਨਾਲ ਢੱਕ ਦਿੱਤਾ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਸਪੈਸ਼ਲ ਬੰਬ ਰੋਕੂ ਦਸਤੇ ਨੇ ਇਸ ਨੂੰ ਡਿਫਿਊਜ਼ ਕੀਤਾ ।
ਜਿਕਰਯੋਗ ਹੈ ਕਿ ਮਹਿਜ਼ ਕੁਝ ਦਿਨ ਪਹਿਲਾਂ ਵੀ ਅੰਮ੍ਰਿਤਸਰ ਦੇ ਹੀ ਸਰਹੱਦੀ ਪਿੰਡ ਬੱਚੀਵਿੰਡ ’ਚ ਡਰੋਨ ਦੇ ਰਸਤੇ ਪਾਕਿ ਵਲੋਂ ਸੁੱਟੇ ਗਏ ਆਰ. ਡੀ. ਐਕਸ. ਲੱਗੇ ਟਿਫਿਨ ਬੰਬ ਅਤੇ ਹੈਂਡ ਗ੍ਰਨੇਡ ਬਰਾਮਦ ਕੀਤੇ ਸਨ। ਉਸ ਘਟਨਾ ਤੋਂ ਬਾਅਦ ਪੰਜਾਬ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ ।
ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਕੀ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਵੇਗੀ |