ਚੰਡੀਗੜ੍ਹ 04 ਜਨਵਰੀ 2023: ਪੰਜਾਬ (Punjab) ਵਿੱਚ ਕੜਾਕੇ ਦੀ ਠੰਢ ਅਤੇ ਸੀਤ ਲਹਿਰ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਫ਼ਿਲਹਾਲ ਠੰਡ ਤੋਂ ਪੰਜਾਬ ਵਾਸੀਆਂ ਨੂੰ ਕੋਈ ਰਾਹਤ ਨਹੀਂ ਮਿਲਣ ਵਾਲੀ, ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਪੰਜ ਦਿਨਾਂ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਪੈਣ ਦੀ ਸੰਭਾਵਨਾ ਹੈ। ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸੂਰਜ ਨਿਕਲਣ ‘ਤੇ ਵੀ ਠੰਢ ਨਹੀਂ ਘਟੇਗੀ।
ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਡੂੰਘੀ ਹੋਵੇਗੀ। ਤਾਪਮਾਨ ਵਿੱਚ 1 ਡਿਗਰੀ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ‘ਚ ਕਾਫੀ ਫਰਕ ਹੋਵੇਗਾ। ਸਵੇਰ ਦਾ ਤਾਪਮਾਨ 5 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਜ਼ੀਰੋ ਵਿਜ਼ੀਬਿਲਟੀ ਵਿੱਚ ਗੱਡੀ ਚਲਾਉਣਾ ਖ਼ਤਰਨਾਕ ਹੋ ਸਕਦਾ ਹੈ।
ਅਜਿਹੇ ਮੌਸਮ ‘ਚ ਬਜ਼ੁਰਗਾਂ ਅਤੇ ਬੱਚਿਆਂ ਦਾ ਖਾਸ ਖਿਆਲ ਰੱਖਣ ਦੀ ਲੋੜ ਹੈ ਕਿਉਂਕਿ ਜ਼ਿਆਦਾ ਠੰਡ ਕਾਰਨ ਤਾਪਮਾਨ ਡਿੱਗ ਰਿਹਾ ਹੈ ਅਤੇ ਇਸ ਸਮੇਂ ਸਿਵਲ ਹਸਪਤਾਲ ‘ਚ ਛਾਤੀ ‘ਚ ਇਨਫੈਕਸ਼ਨ ਅਤੇ ਨਿਮੋਨੀਆ ਦੇ ਜ਼ਿਆਦਾ ਮਾਮਲੇ ਆ ਰਹੇ ਹਨ। ਇਸ ਮੌਸਮ ‘ਚ ਤਾਪਮਾਨ ਘੱਟ ਹੋਣ ਕਾਰਨ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਵੀ ਸਭ ਤੋਂ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਰੀਰ ਦੇ ਤਾਪਮਾਨ ਨੂੰ ਨਾਰਮਲ ਰੱਖਣ ਲਈ ਜੇਕਰ ਅਸੀਂ ਸਰਦੀਆਂ ‘ਚ ਸਾਹ ਲੈਂਦੇ ਹਾਂ ਤਾਂ ਫੇਫੜਿਆਂ ‘ਚ ਜ਼ਿਆਦਾ ਤਣਾਅ ਮਹਿਸੂਸ ਹੁੰਦਾ ਹੈ, ਜਿਸ ਕਾਰਨ ਸਾਹ ਲੈਣ ਵਾਲੇ ਮਰੀਜ਼ਾਂ ਨੂੰ ਜ਼ਿਆਦਾ ਪਰੇਸ਼ਾਨੀ ਹੋਣ ਲੱਗਦੀ ਹੈ।ਜਿਸਦਾ ਧਿਆਨ ਰੱਖਣ ਅਤਿ ਜਰੂਰੀ ਹੈ |