ਚੰਡੀਗੜ੍ਹ, 13 ਅਪ੍ਰੈਲ 2025: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਵਿੱਤੀ ਸਾਲ 2025-26 ਲਈ ਕਾਰਜ ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਕੰਮਾਂ ਦੀ ਕ੍ਰਮਵਾਰ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਲੋਕ ਨਿਰਮਾਣ ਸਕੱਤਰ ਰਵੀ ਭਗਤ ਦੇ ਨਾਲ ਮੁੱਖ ਇੰਜੀਨੀਅਰ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਸਮੀਖਿਆ ਮੀਟਿੰਗ ਦੌਰਾਨ ਹਰਭਜਨ ਸਿੰਘ ਈ.ਟੀ.ਓ.(Harbhajan Singh ETO) ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਵਿਧਾਇਕਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਰਾਹੀਂ ਪ੍ਰਾਪਤ ਜਾਣਕਾਰੀ ਨੂੰ ਸ਼ਾਮਲ ਕਰਨ ਤਾਂ ਜੋ ਜਨਤਕ ਨੁਮਾਇੰਦਿਆਂ ਦੁਆਰਾ ਪਛਾਣੇ ਗਏ ਤਰਜੀਹੀ ਕੰਮਾਂ ਨੂੰ ਸਾਲਾਨਾ ਯੋਜਨਾਬੰਦੀ ਵਿੱਚ ਸ਼ਾਮਲ ਕੀਤਾ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜਵਾਬਦੇਹੀ ਸਾਡੀ ਸਰਕਾਰ ਦੀਆਂ ਤਰਜੀਹਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਜਨ ਪ੍ਰਤੀਨਿਧੀਆਂ ਨੂੰ ਆਪਣੇ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ (projects) ਬਾਰੇ ਜਾਣੂ ਹੋਣਾ ਚਾਹੀਦਾ ਹੈ ਤਾਂ ਜੋ ਕੰਮ ਦੀ ਗੁਣਵੱਤਾ ਬਣਾਈ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਰ ਕੋਨੇ ਵਿੱਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਲੋਕ ਨਿਰਮਾਣ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਰੂਰੀ ਪ੍ਰਵਾਨਗੀਆਂ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਕਾਇਮ ਰੱਖਦੇ ਹੋਏ ਸਾਰੇ ਪ੍ਰਵਾਨਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਜਨਤਕ ਪ੍ਰੋਜੈਕਟਾਂ ਵਿੱਚ ਘਟੀਆ ਗੁਣਵੱਤਾ ਵਾਲੇ ਕੰਮਾਂ ਅਤੇ ਭ੍ਰਿਸ਼ਟਾਚਾਰ ਪ੍ਰਤੀ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਇਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਵਚਨਬੱਧ ਹਾਂ, ਨਾਲ ਹੀ ਕੰਮਾਂ ਦੀ ਗੁਣਵੱਤਾ ਅਤੇ ਸਥਿਰਤਾ ਨੂੰ ਯਕੀਨੀ ਬਣਾਉਂਦੇ ਹੋਏ।ਹਰਭਜਨ ਸਿੰਘ ਈ.ਟੀ.ਓ. ((Harbhajan Singh ETO)) ਕਿਹਾ ਕਿ ਕੰਮ ਦੀ ਗੁਣਵੱਤਾ ਜਾਂ ਸਮੱਗਰੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਵੀ ਭ੍ਰਿਸ਼ਟ ਗਤੀਵਿਧੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਸਾਡੀ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।
Read More: 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਆਈ: ਹਰਭਜਨ ਸਿੰਘ ETO