ਚੰਡੀਗੜ੍ਹ 09 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਲੋਕ ਨਿਰਮਾਣ ਵਿਭਾਗ ਨੇ ਤਰਸ ਦੇ ਆਧਾਰ `ਤੇ ਸੱਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ।
ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ.(Harbhajan Singh ETO) ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਮੀਦਵਾਰਾਂ ਨੂੰ ਦਰਜਾ 3 ਅਤੇ 4 ਦੀ ਸੇਵਾ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਹਰਭਜਨ ਸਿੰਘ ਈ.ਟੀ.ਓ. ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਚੀਫ ਇੰਜੀਨੀਅਰ ਅਰੁਣ ਕੁਮਾਰ ਵੀ ਹਾਜ਼ਰ ਸਨ।