July 5, 2024 6:36 am
Harbhajan Singh ETO

ਹਰਭਜਨ ਸਿੰਘ ਈ.ਟੀ.ਓ. ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 26 ਸਤੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਅੱਜ ਭਾਰਤੀ ਹਾਕੀ ਟੀਮ ਦੇ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨਾਲ ਮੁਲਾਕਾਤ ਕੀਤੀ । ਉਨ੍ਹਾਂ ਨੇ ਸਾਰੇ ਖਿਡਾਰੀਆਂ ਨੂੰ ਅੱਗੇ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ ।