ਚੰਡੀਗੜ੍ਹ, 19 ਸਤੰਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਅੱਜ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ‘ਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੀ ਟੀਮ ‘ਚ ਇਨ੍ਹਾਂ ਨਵੇਂ ਸਹਾਇਕ ਇੰਜਨੀਅਰਾਂ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ | ਹਰਭਜਨ ਸਿੰਘ ਈ.ਟੀ.ਓ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸਹਾਇਕ ਇੰਜਨੀਅਰਾਂ ਦੀ ਕਾਬਲੀਅਤ ’ਤੇ ਪੂਰਾ ਭਰੋਸਾ ਹੈ | ਉਨ੍ਹਾਂ ਨੂੰ ਯਕੀਨ ਹੈ ਕਿ ਇਹ ਨੌਜਵਾਨ ਇੰਜਨੀਅਰ ਆਪਣੀ ਕਾਬਲੀਅਤ ਦਾ ਪੂਰਾ ਲਾਭ ਉਠਾਉਣਗੇ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਨਾਗਰਿਕਾਂ ਦੀ ਸੇਵਾ ਕਰਨਗੇ।
ਮੰਤਰੀ (Harbhajan Singh ETO) ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਵੱਧ ਹੈ | ਇਸ ਪਹਿਲਕਦਮੀਆਂ ਦਾ ਜਿਕਰ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਭਰਤੀ ਰਾਹੀਂ ਕੁੱਲ 3,097 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 17 ਨਵ-ਨਿਯੁਕਤ ਸਹਾਇਕ ਇੰਜਨੀਅਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ‘ਚ 782 ਨੌਕਰੀਆਂ ਪ੍ਰਦਾਨ ਕੀਤੀਆਂ ਹਨ।
Read More: Punjab: CM ਮਾਨ ਨੇ BMW ਦੇ ਵਫ਼ਦ ਨਾਲ ਕੀਤੀ ਮੁਲਾਕਾਤ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ 1 ਅਪ੍ਰੈਲ, 2022 ਤੋਂ ਹੁਣ ਤੱਕ ਤਰਸ ਦੇ ਆਧਾਰ ‘ਤੇ 1215 ਨੌਕਰੀਆਂ ਦਿੱਤੀਆਂ ਹਨ, ਇਸ ‘ਚ 272 ਗਰੁੱਪ ਸੀ ਅਤੇ 943 ਗਰੁੱਪ-ਡੀ ਦੀਆਂ ਅਸਾਮੀਆਂ ਸ਼ਾਮਲ ਹਨ। ਇਸ ਤਰ੍ਹਾਂ ਹੁਣ ਤੱਕ PSPCL ਅਤੇ PSTCL ‘ਚ ਸਿੱਧੇ ਤੌਰ ‘ਤੇ ਅਤੇ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਨਵ-ਨਿਯੁਕਤ ਉਮੀਦਵਾਰਾਂ ਦੀ ਕੁੱਲ ਗਿਣਤੀ 5094 ਹੋ ਗਈ ਹੈ।
ਬਿਜਲੀ ਮੰਤਰੀ ਨੇ ਐਲਾਨ ਕੀਤਾ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਪਹਿਲਾਂ ਹੀ 3,888 ਅਸਾਮੀਆਂ ਦੀ ਸਿੱਧੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਹੈ ਅਤੇ ਇਹ ਭਰਤੀ ਛੇਤੀ ਹੀ ਨੇਪਰੇ ਚਾੜੀ ਜਾਵੇਗੀ | ਇਸਦੇ ਨਾਲ ਹੀ 100 ਅਸਿਸਟੈਂਟ ਇੰਜੀਨੀਅਰ (ਇਲੈਕਟ੍ਰਿਕਲ) ਦੀਆਂ ਅਸਾਮੀਆਂ ਇਸੇ ਸਾਲ ਅਕਤੂਬਰ ‘ਚ ਭਰੀਆਂ ਜਾਣੀਆਂ ਹਨ। ਮੰਤਰੀ ਨੇ ਕਿਹਾ ਕਿ ਕਿਸੇ ਵੀ ਜਨਤਕ ਜਾਂ ਨਿੱਜੀ ਸੰਸਥਾ ਦੀ ਸਫਲਤਾ ਲਈ ਹੁਨਰਮੰਦ ਮੁਲਾਜ਼ਮ ਅਹਿਮ ਰੋਲ ਅਦਾ ਕਰਦੇ ਹਨ, ਉਨ੍ਹਾਂ ਨੇ ਉਮੀਦ ਹੈ ਇਹ ਨਵੀਂ ਭਰਤੀ ਪੀ.ਐੱਸ.ਪੀ.ਸੀ.ਐੱਲ. ਦੇ ਕੰਮਕਾਜ ‘ਚ ਮਹੱਤਵਪੂਰਨ ਸੁਧਾਰ ਲਿਆਵੇਗੀ।
ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਸਪਲਾਈ ਦੇਣ ਦਾ ਵਾਅਦਾ 1 ਜੁਲਾਈ, 2022 ਤੋਂ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਨਾਲ ਪੂਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਯੋਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਯੋਗਤਾ ਦੇ ਆਧਾਰ ‘ਤੇ ਉਮੀਦਵਾਰਾਂ ਦੀ ਚੋਣ ਕਰਨ ਲਈ ਵਚਨਬੱਧ ਹੈ।