ਚੰਡੀਗੜ੍ਹ 19 ਅਗਸਤ 2025: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਪੀਐਸਪੀਸੀਐਲ/ਪੀਐਸਟੀਸੀਐਲ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ, ਯੂਨੀਅਨ ਆਗੂਆਂ ਨੇ ਬਿਜਲੀ ਮੰਤਰੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਇਸ ਮੌਕੇ, ਯੂਨੀਅਨ ਆਗੂਆਂ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਾਲ ਹੀ ਵਿੱਚ ਤਨਖਾਹਾਂ ਵਿੱਚ 10 ਪ੍ਰਤੀਸ਼ਤ ਵਾਧੇ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਦਾ ਜਲਦੀ ਹੀ ਨਿਪਟਾਰਾ ਕਰ ਦਿੱਤਾ ਜਾਵੇਗਾ। ਪੀਐਸਪੀਸੀਐਲ ਦੇ ਸੀਐਮਡੀ ਅਜੋਏ ਕੁਮਾਰ ਸਿਨਹਾ ਵੀ ਇਸ ਮੌਕੇ ਮੌਜੂਦ ਸਨ।
Read More: ਹਰਭਜਨ ਸਿੰਘ ETO ਅਮਰੀਕਾ ‘ਚ ਅੰਤਰਰਾਸ਼ਟਰੀ ਕਾਨਫਰੰਸ ‘ਚ ਹੋਣਗੇ ਸ਼ਾਮਲ