ਹਰਭਜਨ ਸਿੰਘ ਈਟੀਓ ਵੱਲੋਂ ਸੂਬੇ ਦੇ ਸੜਕੀ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ

ਚੰਡੀਗੜ੍ਹ, 4 ਅਪ੍ਰੈਲ 2025: ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (harbhajan singh ETO) ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਦੇ ਸੜਕੀ ਨੈੱਟਵਰਕ (network) ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਲਈ ਦਿੱਤੇ ਗਏ ਬਜਟ ਸਬੰਧੀ ਮੀਟਿੰਗ (meeting) ਦੀ ਪ੍ਰਧਾਨਗੀ ਕਰਦੇ ਹੋਏ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਵਿਆਪਕ ਵਿਕਾਸ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਬਿਹਤਰ ਸੜਕੀ ਨੈੱਟਵਰਕ ਜ਼ਰੂਰੀ ਹੈ।

ਉਨ੍ਹਾਂ ਹਦਾਇਤ ਕੀਤੀ ਕਿ ਸੂਬੇ ਵਿੱਚ ਬਣ ਰਹੀਆਂ ਸਾਰੀਆਂ ਸੜਕਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਇਹ ਸੜਕਾਂ ਮੁਰੰਮਤ ਦੀ ਲੋੜ ਤੋਂ ਬਿਨਾਂ ਲੰਬੇ ਸਮੇਂ ਤੱਕ ਵਰਤੋਂ ਵਿੱਚ ਰਹਿਣ। ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਅੰਮ੍ਰਿਤਸਰ ਤੋਂ ਤਰਨਤਾਰਨ ਸੜਕ, ਡੇਰਾਬੱਸੀ ਦੇ ਮੁਬਾਰਕਪੁਰ ਤੋਂ ਢਕੋਲੀ ਸੜਕ ‘ਤੇ ਪੁਲ ਦੀ ਉਸਾਰੀ, ਗੜ੍ਹਸ਼ੰਕਰ ਤੋਂ ਆਨੰਦਪੁਰ ਸੜਕ ਨਾਲ ਸਬੰਧਤ ਜ਼ਰੂਰੀ ਕੰਮਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਇਸ ਤੋਂ ਇਲਾਵਾ ਪਿੰਡ ਮੀਰਥਲ ਦੀ ਸੜਕ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਚਿੱਟੀਵਿੰਡ ਪੁਲ ਦਾ ਨਿਰਮਾਣ ਕਾਰਜ ਦੋ ਮਹੀਨਿਆਂ (months) ਵਿੱਚ ਪੂਰਾ ਕਰਨ ਦੇ ਹੁਕਮ ਦਿੱਤੇ ਤਾਂ ਜੋ ਇਸ ਪੁਲ ਦਾ ਕੰਮ ਜਲਦੀ ਤੋਂ ਜਲਦੀ ਸ਼ੁਰੂ ਹੋ ਸਕੇ।

ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਜਲਦੀ ਤੋਂ ਜਲਦੀ ਇੱਕ ਉੱਚ ਪੱਧਰੀ ਮੀਟਿੰਗ ਕਰਨ ਤਾਂ ਜੋ ਸੜਕੀ ਪ੍ਰੋਜੈਕਟਾਂ ਨਾਲ ਸਬੰਧਤ ਜੰਗਲਾਤ ਵਿਭਾਗ ਤੋਂ ਪ੍ਰਵਾਨਗੀਆਂ ਪ੍ਰਾਪਤ ਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀਆਂ ਯੋਜਨਾਬੱਧ ਸੜਕਾਂ ਨਾਲ ਸਬੰਧਤ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।ਇਸ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਡਾ. ਰਵੀ ਭਗਤ ਸਮੇਤ ਵੱਖ-ਵੱਖ ਅਧਿਕਾਰੀ ਮੌਜੂਦ ਸਨ।

Read More: ਮਾਨਸਾ ਕੈਂਚੀਆਂ ਤੋਂ ਭੀਖੀ ਤੱਕ ਸੜਕ ਨੂੰ ​​ਕੀਤਾ ਜਾਵੇਗਾ ਮਜ਼ਬੂਤ: ਹਰਭਜਨ ਸਿੰਘ ETO

ਵਿਦੇਸ਼

Scroll to Top