ਹਰਭਜਨ ਸਿੰਘ ETO ਨੇ ਤਿਰੂਵਨੰਤਪੁਰਮ ਦੇ ਗੁਰਦੁਆਰੇ ਸਾਹਿਬ ਵਿਖੇ ਟੇਕਿਆ ਮੱਥਾ

ਤਿਰੂਵਨੰਤਪੁਰਮ 7 ਨਵੰਬਰ 2025: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਤਿਰੂਵਨੰਤਪੁਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਹਿੱਸਾ ਲਿਆ। ਉਹ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੂੰ ਨੌਵੇਂ ਗੁਰੂ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹ ਵਿੱਚ ਸੱਦਾ ਦੇਣ ਆਏ ਸਨ।

ਇਸ ਮੌਕੇ ਮੌਜੂਦ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ, ਸਰਦਾਰ ਹਰਭਜਨ ਸਿੰਘ ਈਟੀਓ ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਰਹਿਣ ਵਾਲੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ।

ਉਨ੍ਹਾਂ ਇਸ ਮੌਕੇ ਮੌਜੂਦ ਸੰਗਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਵਿੱਚ ਹਿੱਸਾ ਲੈਣ ਦੀ ਵੀ ਅਪੀਲ ਕੀਤੀ।

Read More: CM ਮਾਨ ਕਰਨਗੇ ਅੰਮ੍ਰਿਤਸਰ ਦਾ ਦੌਰਾ, ਵੰਡਣਗੇ ਨਿਯੁਕਤੀ ਪੱਤਰ

Scroll to Top