July 7, 2024 5:42 pm
flood

ਹੜ੍ਹਾਂ ਦੇ ਹਾਲਾਤ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਅੰਮ੍ਰਿਤਸਰ ਪੁੱਜੇ ਹਰਭਜਨ ਸਿੰਘ ਈਟੀਓ

ਅੰਮ੍ਰਿਤਸਰ,10 ਜੁਲਾਈ 2023: ਪਿਛਲੇ ਦਿਨਾਂ ਤੋਂ ਹੋਰ ਹੀ ਭਾਰੀ ਬਰਸਾਤ ਕਾਰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ (flood) ਵਰਗੀ ਸਥਿਤੀ ਬਣੀ ਹੋਈ ਹੈ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੂਰੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਵਿਧਾਇਕਾਂ ਅਤੇ ਸ਼ਹਿਰ ਦੇ ਡੀਸੀ ਸਹਿਬਾਨਾਂ ਨੂੰ ਹੁਕਮ ਕੀਤਾ ਗਿਆ ਸੀ ਆਪਣੇ ਹਲਕਿਆਂ ਦੇ ਵਿੱਚ ਜਾ ਕੇ ਨਿਰੀਖਣ ਕਰਨ |

ਅੱਜ ਅੰਮ੍ਰਿਤਸਰ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਬਾਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਦੱਸਿਆ ਕਿ ਬਾਕੀ ਪੰਜਾਬ ਨਾਲੋਂ ਅੰਮ੍ਰਿਤਸਰ ਦੇ ਹਾਲਾਤ ਬੇਹੱਦ ਠੀਕ ਹਨ | ਪਿਛਲੇ ਦਿਨ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਬਿਆਸ ਦਰਿਆ ਦੇ ਨਜ਼ਦੀਕ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ |

ਜਿਨ੍ਹਾਂ ਪਿੰਡਾਂ ਵਿੱਚ ਹੜ੍ਹ (flood)ਵਰਗੇ ਹਾਲਾਤ ਬਣਨ ਦੀ ਸੰਭਾਵਨਾ ਸੀ, ਉਨ੍ਹਾਂ ਪਿੰਡਾਂ ਦੇ ਵਿੱਚ ਲੋਕਾਂ ਨੂੰ ਵੀ ਸੁਰੱਖਿਅਤ ਬਾਹਰ ਲਿਆਂਦਾ ਗਿਆ ਹੈ, ਇਸ ਦੌਰਾਨ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਗ੍ਰਿਫ਼ਤਾਰੀ ਬਾਰੇ ਬੋਲਦੇ ਹੋਏ ਹਰਭਜਨ ਸਿੰਘ ਨੇ ਕਿਹਾ ਕਿ ਜੋਂ ਵੀ ਪੰਜਾਬ ਦੇ ਖਜ਼ਾਨੇ ਵਿੱਚ ਹੇਰਾਫੇਰੀ ਕਰੇਗਾ ਉਸ ‘ਤੇ ਕਾਰਵਾਈ ਤਾਂ ਹੋਵੇਗੀ |

ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨਾਂ ਤੋਂ ਚੰਡੀਗੜ੍ਹ ਤੇ ਮੋਹਾਲੀ ਅਤੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਈ ਲਗਾਤਾਰ ਬਾਰਿਸ਼ ਦੇ ਕਾਰਨ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣਦੇ ਨਜ਼ਰ ਆ ਰਹੇ ਹਨ ਅਤੇ ਦਰਿਆਵਾਂ ਵਿੱਚ ਵੀ ਪਾਣੀ ਬਹੁਤ ਜ਼ਿਆਦਾ ਦਿਖਾਈ ਦੇ ਰਿਹਾ ਹੈ, ਜਿਸ ਕਰਕੇ ਦਰਿਆਵਾਂ ਦੇ ਗੇਟ ਵੀ ਖੋਲ੍ਹੇ ਜਾ ਰਹੇ ਹਨ ਅਤੇ ਜਿੰਨ੍ਹਾਂ ਕਰਕੇ ਕਈ ਪਿੰਡ ਪ੍ਰਭਾਵਿਤ ਹੋ ਰਹੇ ਹਨ ਅਤੇ ਇਸਦੇ ਚੱਲਦੇ ਹਸਪਤਾਲਾਂ ਦੇ ਵਿੱਚ ਵੀ ਪਾਣੀ ਪਹੁੰਚ ਚੁੱਕਾ ਹੈ | ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਬਲਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ‘ਤੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਸੀ ਅਤੇ ਵਿਧਾਇਕ ਆਪਸ ਵਿੱਚ ਮੀਟਿੰਗ ਕਰਕੇ ਆਪਣੇ ਆਪਣੇ ਹਲਕੇ ਦਾ ਨਿਰੀਖਣ ਕਰ ਰਹੇ ਹਨ |