ਮੋਹਾਲੀ, 06 ਸਤੰਬਰ 2025: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਹਾਲੀ ਵਿਖੇ ਹਾਲ ‘ਚ ਆਏ ਹੜ੍ਹਾਂ ਨਾਲ ਨੁਕਸਾਨੇ ਪੁਲ, ਸੜਕਾਂ ਅਤੇ ਜਨਤਕ ਇਮਾਰਤਾਂ ਸੰਬੰਧੀ ਉੱਚ ਪੱਧਰੀ ਬੈਠਕ ‘ਚ ਸਮੀਖਿਆ ਕੀਤੀ।
ਕੈਬਿਨਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸਮੀਖਿਆ ਬੈਠਕ ਦੌਰਾਨ ਕਿਹਾ ਕਿ ਹੁਣ ਤੱਕ ਦੇ ਅੰਦਾਜ਼ੇ ਮੁਤਾਬਕ ਹੋਏ ਨੁਕਸਾਨ ਅਤੇ ਤੁਰੰਤ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਹੁਕਮ ਕੀਤੇ ਕਿ ਨੁਕਸਾਨੇ ਰਸਤਿਆਂ, ਖਾਸ ਤੌਰ ਤੇ ਪੇਂਡੂ ਹਲਕਿਆਂ ‘ਚ ਫੌਰੀ ਤੌਰ ਤੇ ਰਿਪੇਅਰ ਕਰਕੇ ਸੰਪਰਕ ਬਹਾਲ ਕੀਤਾ ਜਾਵੇ ਤਾਂ ਜੋ ਰਾਹਤ ਕੰਮਾਂ ‘ਚ ਹੋਰ ਤੇਜੀ ਲਿਆਂਦੀ ਜਾ ਸਕੇ।
ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਮੁਸ਼ਕਿਲ ਸਮੇਂ ਦੌਰਾਨ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ।
ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਔਖੀ ਘੜੀ ‘ਚ ਵਧ-ਚੜ ਕੇ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ | ਬੈਠਕ ‘ਚ ਲੋਕ ਨਿਰਮਾਣ ਵਿਭਾਗ ਦੇ ਸੰਯੁਕਤ ਸਕੱਤਰ ਅਮਰਬੀਰ ਸਿੱਧੂ, ਇੰਜੀਨੀਅਰ ਇਨ ਚੀਫ਼ ਗਗਨਦੀਪ ਸਿੰਘ, ਸਾਰੇ ਮੁੱਖ ਇੰਜੀਨਅਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਕੋਸ਼ ‘ਚ 1 ਦਿਨ ਦੀ ਤਨਖ਼ਾਹ ਦੇਣ ਦਾ ਵੀ ਫੈਸਲਾ ਕੀਤਾ।
Read More: Punjab Flood: ਲੁਧਿਆਣਾ ਦੇ ਸਸਰਾਲੀ ਪਿੰਡ ‘ਚ ਧੁੱਸੀ ਬੰਨ੍ਹ ‘ਚ ਪਿਆ ਪਾੜ




