ਰਸਨਹੇੜੀ

ਹਰਭਜਨ ਸਿੰਘ ETO ਵੱਲੋਂ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ

ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਲਾਂਡਰਾਂ-ਚੁੰਨੀ ਰੋਡ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ। ਲੋਕ ਨਿਰਮਾਣ ਮੰਤਰੀ ਨੇ ਇਸ ਦੌਰੇ ਦੌਰਾਨ ਪਲਾਂਟ ਦੀ ਕਾਰਗੁਜਾਰੀ ਵਧਾਉਣ ਅਤੇ ਗੁਣਵੰਤਾ ਦੇ ਮਿਆਰ ਨੂੰ ਯਕੀਨੀ ਬਣਾਉਣ ਦੇ ਮਕੈਨੀਜਮ ਬਾਰੇ ਪੜਤਾਲ ਕੀਤੀ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ‘ਚ 45000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਹੁਕਮ ਦਿੱਤਾ ਹੈ ਜਿਸ ਤਹਿਤ ਪੂਰੇ ਸੂਬੇ ‘ਚ ਸੜਕਾਂ ਦਾ ਨਵੀਨੀਕਰਨ ਦਾ ਕਾਰਜ ਜੰਗੀ ਪੱਧਰ ‘ਤੇ ਚਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਮਿਕਸਿੰਗ ਪਲਾਂਟ ਦੀ ਰੋਜ਼ਾਨਾ 800 ਟਨ ਦੇ ਕਰੀਬ ਸਮਰੱਥਾ ਹੈ ਇਹ ਵੀ ਦੱਸਿਆ ਗਿਆ ਕਿ ਇਕ ਕਿਲੋਮੀਟਰ ਪਲਾਨ ਰੋਡ(18 ਫੁੱਟੀ) ਉਤੇ 450 ਟਨ ਪ੍ਰੀਮਿਕਸ ਮਾਲ ਪੈਂਦਾ ਹੈ ਅਤੇ ਇਸ ਸਮੇਂ ਸੂਬੇ ‘ਚ 100 ਦੇ ਕਰੀਬ ਹੋਟ ਮਿਕਸ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਕੰਮ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਸੂਬੇ ਭਰ ਦੇ ਹੋਟ ਟਾਈਪ ਮਿਕਸ ਪਲਾਂਟ ਦੇ ਪ੍ਰਬੰਧਕਾਂ ਨੂੰ ਬੇਨਤੀ ਕੀਤੀ ਕਿ ਉਹ ਪਲਾਂਟ ਨੂੰ ਸਵੇਰੇ 5 ਵਜੇ ਚਾਲੂ ਕਰ ਲਿਆ ਕਰ ਲੈਣ ਤਾਂ ਜ਼ੋ ਹੋਟ ਮਿਕਸ ਪਲਾਂਟ ਦੀ ਸਮਰੱਥਾ ਹੋਰ ਵਧ ਸਕੇ। ਖਾੜੀ ਮੁਲਕਾਂ ‘ਚ ਜੰਗੀ ਹਲਾਤਾਂ ਦੇ ਮੱਦੇਨਜ਼ਰ ਸੜਕ ਨਿਰਮਾਣ ਲਈ ਜ਼ਰੂਰੀ ਲੁੱਕ ਦੀ ਉਪਲਬੱਧਤਾ ਰਿਫਾਇਨਰੀਆਂ ਨਾਲ ਤਾਲਮੇਲ ਰੱਖ ਕੇ ਸੁਨਿਸ਼ਚਿਤ ਕੀਤੀ ਜਾ ਰਹੀ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ‘ਚ ਸੜਕਾਂ ਦੇ ਨਿਰਮਾਣ ਦਾ ਕਾਰਜ ਜੰਗੀ ਪੱਧਰ ਤੇ ਚੱਲ ਰਿਹਾ ਹੈ ਤਾਂ ਜੋ ਮਾਨਸੂਨ ਦੀ ਆਮਦ ਤੋਂ ਪਹਿਲਾਂ 30 ਜੂਨ 2026 ਤੱਕ ਇਹ ਕਾਰਜ ਪੂਰੀ ਤਰ੍ਹਾਂ ਮੁਕੰਮਲ ਹੋ ਸਕੇ। ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਚੰਗੇ ਮਿਆਰ ਦੇ ਕੰਮ ਕਰਨ ਬਾਰੇ ਵੀ ਸੁਚੇਤ ਕੀਤਾ।

Read More: MP ਕੰਗਨਾ ਰਣੌਤ ਮਾਣਹਾਨੀ ਦੇ ਮਾਮਲੇ ‘ਚ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

ਵਿਦੇਸ਼

Scroll to Top