ਚੰਡੀਗੜ੍ਹ 07 ਸਤੰਬਰ 2022: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ 8 ਅਤੇ 9 ਸਤੰਬਰ, 2022 ਨੂੰ ਬੰਗਲੁਰੂ ਵਿਖੇ ਹੋਣ ਵਾਲੀ ਨੈਸ਼ਨਲ ਕਾਨਫਰੰਸ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ।
ਇਸ ਨੈਸ਼ਨਲ ਕਾਨਫਰੰਸ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਵਿੱਚ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਸੜਕੀ ਨੈੱਟਵਰਕ ਵਿੱਚ ਹੋਰ ਸੁਧਾਰ ਲਈ ਰਾਜ ਅਤੇ ਕੇਂਦਰ ਦਰਮਿਆਨ ਸੰਚਾਰ ਨੂੰ ਮਜ਼ਬੂਤ ਕਰਨ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਕਰਨਗੇ। ਸ. ਈ.ਟੀ.ਓ. ਨੇ ਕਿਹਾ, “ਰਾਜ ਸਰਕਾਰਾਂ ਨੂੰ ਰਾਸ਼ਟਰੀ ਰਾਜਮਾਰਗਾਂ ਬਾਰੇ ਪ੍ਰਵਾਨਗੀਆਂ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।”
ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੂਬੇ ਦੇ ਰੁਕੇ ਹੋਏ ਸੜਕੀ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਨੂੰ ਅਤੇ ਆਪਣੇ ਵਿਭਾਗ ਦੇ ਹੋਰ ਲੰਬਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਕੇਂਦਰ ਸਰਕਾਰ ਦੇ ਹੋਰ ਨੁਮਾਇੰਦਿਆਂ ਕੋਲ ਉਠਾਉਣਗੇ।