July 2, 2024 10:01 pm
Harbhajan Singh

ਜਲੰਧਰ ਪੁੱਜੇ ਕ੍ਰਿਕਟਰ ਹਰਭਜਨ ਸਿੰਘ ਨੇ ਰਾਜਨੀਤੀ ‘ਚ ਆਉਣ ਨੂੰ ਲੈ ਕੇ ਦਿੱਤਾ ਇਹ ਵੱਡਾ ਬਿਆਨ

ਜਲੰਧਰ 25 ਦਸੰਬਰ 2021 : ਕ੍ਰਿਕਟਰ ਹਰਭਜਨ (Harbhajan Singh) ਸਿੰਘ ਨੇ ਕੱਲ੍ਹ ਕੌਮਾਂਤਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਜਲੰਧਰ ਦੇ ਬਰਲਟਨ ਪਾਰਕ ‘ਚ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ ਕ੍ਰਿਕਟਰ ਹਰਭਜਨ ਸਿੰਘ (Harbhajan Singh ਨੇ ਆਪਣੀ ਦੂਜੀ ਪਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਜਲਦੀ ਹੀ ਉਹ ਰਾਜਨੀਤੀ (politics) ‘ਚ ਵੀ ਪ੍ਰਵੇਸ਼ ਕਰ ਸਕਦੇ ਹਨ ਪਰ ਹਰਭਜਨ ਸਿੰਘ ਨੇ ਅਜੇ ਤੱਕ ਇਹ ਨਹੀਂ ਦੱਸਿਆ ਕਿ ਉਹ ਕਿਸ ਪਾਰਟੀ ‘ਚ ਜਾਣਗੇ ਜਾਂ ਆਪਣੀ ਕੋਈ ਨਵੀਂ ਪਾਰਟੀ ਬਣਾਉਣਗੇ।
ਇਸ ਤੋਂ ਇਲਾਵਾ ਹਰਭਜਨ ਸਿੰਘ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਉਹ ਜਲਦੀ ਹੀ ਆਪਣੇ ਦਮ ‘ਤੇ ਇੱਕ ਵੈੱਬ ਸੀਰੀਜ਼ ਬਣਾ ਸਕਦੇ ਹਨ ਅਤੇ ਜਲਦੀ ਹੀ ਉਨ੍ਹਾਂ ਦੀ ਕਿਤਾਬ ਦਾ ਦੂਜਾ ਚੈਪਟਰ ਰਿਲੀਜ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰਭਜਨ ਸਿੰਘ ਨੇ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਵਿੱਚ ਖੇਡ ਜਗਤ ਵਿੱਚ ਬਹੁਤ ਕੁਝ ਕਰਨਾ ਬਾਕੀ ਹੈ। ਖੇਡ ਖੇਡਣ ਲਈ ਬੁਨਿਆਦੀ ਢਾਂਚੇ ਦੀ ਲੋੜ ਹੈ ਅਤੇ ਖਿਡਾਰੀਆਂ ਨੂੰ ਹੋਰ ਵੀ ਕਈ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ।