July 5, 2024 7:52 am
Sachkhand Sri Darbar Sahib

Amritsar: ਭਾਰਤੀ ਕ੍ਰਿਕਟਰ ਹਰਭਜਨ ਸਿੰਘ ਆਪਣੇ ਪਰਿਵਾਰ ਸਮੇਤ ਪਹੁੰਚੇ ਸੱਚਖੰਡ ਸ੍ਰੀ ਦਰਬਾਰ ਸਾਹਿਬ

ਚੰਡੀਗੜ੍ਹ 03 ਦਸੰਬਰ 2021: ਭਾਰਤੀ ਕ੍ਰਿਕਟਰ ਹਰਭਜਨ ਸਿੰਘ (Harbhajan Singh)ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib)ਨਤਮਸਤਕ ਹੋਣ ਪਹੁੰਚੇ |ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ,ਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ | ਹਰਭਜਨ ਸਿੰਘ (Harbhajan Singh)ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਹੁਤ ਵਾਰ ਅੰਮ੍ਰਿਤਸਰ ਆਉਣ ਦਾ ਮੌਕਾ ਉਨ੍ਹਾਂ ਨੂੰ ਮਿਲਿਆ |ਲੇਕਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਮੌਕਾ ਭਾਗਾਂ ਨਾਲ ਹੀ ਅੱਜ ਮਿਲਿਆ ਹੈ |

ਉਨ੍ਹਾਂ ਕਿਹਾ ਕਿ ਜੋ ਆਪਣੇ ਪਰਿਵਾਰ ਸਮੇਤ ਇੱਥੇ ਨਤਮਸਤਕ ਹੋਣ ਪਹੁੰਚੇ ਹਨ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਬਹੁਤ ਜ਼ਿਆਦਾ ਸੁਕੂਨ ਮਿਲਦਾ ਹੈ |ਜਿੰਨਾ ਸਕੂਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਮਿਲਦਾ ਹੈ, ਅਜਿਹਾ ਸਕੂਨ ਉਨ੍ਹਾਂ ਨੂੰ ਪੂਰੀ ਦੁਨੀਆ ਵਿਚ ਕਿਤੇ ਨਹੀਂ ਮਿਲਿਆ |ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਕੋਰੋਨਾ ਦੀ ਤੀਸਰੀ ਲਹਿਰ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ,ਉਸ ਲਈ ਹਰ ਇਕ ਵਿਅਕਤੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਅਰਦਾਸ ਕਰਨੀ ਚਾਹੀਦੀ ਹੈ ਕਿ ਇਹ ਭਿਆਨਕ ਬਿਮਾਰੀ ਦੁਬਾਰਾ ਸਾਡੇ ਦੇਸ਼ ਵਿੱਚ ਨਾ ਆਵੇ| ਅੱਗੇ ਰਾਜਨੀਤੀ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਜੇ ਤਾਂ ਪੰਜਾਬ ਦੀ ਰਾਜਨੀਤੀ ਵਿਚ ਆਉਣ ਦਾ ਉਨ੍ਹਾਂ ਦਾ ਕੋਈ ਵੀ ਖਿਆਲ ਨਹੀਂ ਅਗਰ ਵਾਹਿਗੁਰੂ ਨੇ ਕ੍ਰਿਪਾ ਕੀਤੀ ਤਾਂ ਉਹ ਜਲਦ ਹੀ 2022 ਦੀਆਂ ਵਿਧਾਨ ਸਭਾ ਚੁਨਾਓ ਵੀ ਲੜ ਸਕਦੇ ਹਨ ।