June 30, 2024 2:15 am
Harchand Singh Barsat

ਹਰਚੰਦ ਸਿੰਘ ਬਰਸਟ ਬਣੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ

ਚੰਡੀਗੜ੍ਹ, 04 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਮਾਰਕੀਟ ਕਮੇਟੀ (Market Committee) ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਚੇਅਰਮੈਨਾਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਸੂਚੀ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ (Harchand Singh Barsat) ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ |

ਹਰਚੰਦ ਸਿੰਘ ਬਰਸਟ (Harchand Singh Barsat) ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ | ਜਿਕਰਯੋਗ ਹੈ ਕਿ ਸਤੰਬਰ 2020 ਵਿਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹਰਚੰਦ ਸਿੰਘ ਬਰਸਟ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ | ਵਰਤਮਾਨ ਸਮੇਂ ਉਨ੍ਹਾਂ ਵਲੋਂ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਪਾਰਟੀ ਦੇ ਮੁੱਖ ਏਜੰਡੇ ਤਹਿਤ ਸੂਬੇ ਵਿਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ‘ਤੇ ਲਾਗੂ ਕਰਵਾਉਣ ਲਈ ਮੀਟਿੰਗ ਕੀਤੀਆਂ ਜਾ ਰਹੀਆ ਹਨ |