ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਹਰਚੰਦ ਸਿੰਘ ਬਰਸਟ ਨੇ ਕੀਤਾ ਸਨਮਾਨਿਤ

Harchand Singh Barsat

ਪਟਿਆਲਾ, 10 ਮਾਰਚ, 2024: ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਕੌਮਾਂਤਰੀ ਬੀਬੀ ਦਿਹਾੜੇ ਮੌਕੇ ਸਨਮਾਨ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਚੰਦ ਸਿੰਘ ਬਰਸਟ (Harchand Singh Barsat), ਚੇਅਰਮੈਨ, ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ, ਆਮ ਆਦਮੀ ਪਾਰਟੀ, ਪੰਜਾਬ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸ਼ਹਿਰ ਦੀਆਂ ਹੋਰ ਸਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸ. ਹਰਚੰਦ ਸਿੰਘ ਬਰਸਟ (Harchand Singh Barsat) ਨੇ ਪਟਿਆਲਾ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿੱਚ ਬੀਬੀਆਂ ਹਮੇਸ਼ਾ ਤੋਂ ਹੀ ਸਤਿਕਾਰ ਯੋਗ ਰਹੀਆਂ ਹਨ, ਪਰ ਇਸ ਦੇ ਨਾਲ ਹੀ ਇਨ੍ਹਾਂ ਤੇ ਜ਼ਿਆਦਤੀਆਂ ਵੀ ਹੁੰਦੀਆਂ ਰਹੀਆਂ ਹਨ। ਇਸ ਲਈ ਬੀਬੀਆਂ ਦਾ ਆਰਥਿਕ ਤੌਰ ਤੇ ਆਪਣੇ ਪੈਰਾਂ ਤੇ ਖੜਾ ਹੋਣਾ ਬਹੁਤ ਜਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿੱਚ ਸਤਿਕਾਰ ਮਿਲ ਸਕੇ।

ਸਮਾਜ ਨੂੰ ਚਲਾਉਣ ਵਿੱਚ ਪੁਰਸ਼ਾਂ ਦੇ ਨਾਲ ਬੀਬੀਆਂ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ, ਜਿਸ ਦਾ ਸਬੂਤ ਅੱਜ ਦੇਸ਼ ਵਿੱਚ ਵੱਡੇ ਅਹੁਦਿਆਂ ਤੇ ਬੈਠੀਆਂ ਬੀਬੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬੀਬੀਆਂ ਦੇ ਹੱਕ ਅਤੇ ਭਲਾਈ ਲਈ ਹਮੇਸ਼ਾ ਖੜੀ ਹੈ। ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੁਲਤ ਦਿੱਤੀ ਹੋਈ ਹੈ ਅਤੇ ਬੀਬੀਆਂ ਨੂੰ ਕੀਤਾ ਇੱਕ ਹਜਾਰ ਰੁਪਏ ਮਹੀਨਾ ਦੇਣ ਦਾ ਵਾਅਦਾ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਜਿੱਥੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕਾਰਜ ਕਰ ਰਹੀ ਹੈ, ਉੱਥੇ ਹੀ ਮਹਿਲਾਵਾਂ ਨੂੰ ਨੌਕਰੀਆਂ ਵਿੱਚ ਵੀ ਅੱਗੇ ਵਧਣ ਦੇ ਮੌਕੇ ਦਿੱਤੇ ਜਾ ਰਹੇ ਹਨ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਦਮ ਪ੍ਰਾਣ ਸਬਰਵਾਲ, ਵਿਜੈ ਗੋਇਲ ਪ੍ਰਧਾਨ, ਡਾ. ਪੂਨਮ ਗੁਪਤਾ, ਨੀਤਾ ਅਹਿਸਾਸ, ਕਿਰਨ ਗਰਗ, ਪ੍ਰਸ਼ੋਤਮ ਗੋਇਲ ਜਰਨਲ ਸਕੱਤਰ, ਕਮਲ ਗੋਇਲ ਵਿੱਤ ਸਕੱਤਰ, ਐਸ.ਐਸ. ਰੇਖੀ, ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਸਮੂਹ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।