Hardeep Singh Dimpy Dhillon

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਮ ਆਦਮੀ ਪਾਰਟੀ ‘ਚ ਜਾਣ ਦੇ ਦਿੱਤੇ ਸੰਕੇਤ

ਚੰਡੀਗੜ੍ਹ, 26 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਵਾਲੇ ਗਿੱਦੜਬਾਹਾ ਦੇ ਸੀਨੀਅਰ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ (Hardeep Singh Dimpy Dhillon) ਨੇ ਆਮ ਆਦਮੀ ਪਾਰਟੀ ‘ਚ ਜਾਣ ਦੇ ਸੰਕੇਤ ਦਿੱਤੇ ਹਨ | ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਦਾ ਫੈਸਲਾ ਹੈ ਕਿ ਮੈਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ‘ਚ ਜਾਵਾਂ | ਉਨ੍ਹਾਂ ਕਿਹਾ ਕਿ ਮੈਂ ਦੁਬਾਰਾ ਇਸ ਜਗ੍ਹਾ ‘ਤੇ ਹੀ ਆਪਣਾ ਫੈਸਲਾ ਦੱਸਾਂਗਾ |

ਡਿੰਪੀ ਢਿੱਲੋਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਵੇਲੇ ਕਾਫ਼ੀ ਭਾਵੁਕ ਹੋਏ | ਉਨ੍ਹਾਂ ਕਿਹਾ ਕਿ ਮੈਂ ਸੁਖਬੀਰ ਸਿੰਘ ਬਾਦਲ ‘ਤੇ ਅੰਨ੍ਹਾ ਭਰੋਸਾ ਕੀਤਾ | ਸੁਖਬੀਰ ਬਾਦਲ ਨੇ ਮੈਨੂੰ ਕਿਹਾ ਕਿ ਜੇਕਰ ਸਿਆਸਤ ਕਰਨੀ ਹੈ ਤਾਂ ਤਲਵੰਡੀ ਸਾਬੋ ਚਲੇ ਜਾਣ | ਉਨ੍ਹਾਂ ਅਕਾਲੀ ਦਲ ‘ਤੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪਾਰਟੀ ਨੇ ਵਰਤਿਆ ਹੈ | ਉਨ੍ਹਾਂ ਦੱਸਿਆ ਕਿ ਹੋਰ ਭਾਜਪਾ ਸਮੇਤ ਪਾਰਟੀਆਂ ਨੇ ਮੇਰੇ ਤੱਕ ਪਹੁੰਚ ਕੀਤੀ, ਪਰ ਮੈਂ ਹੱਥ ਜੋੜ ਕੇ ਇਨਕਾਰ ਕਰ ਦਿੱਤਾ |

Scroll to Top