Naib Tehsildars

ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਚੰਡੀਗੜ੍ਹ, 03 ਫਰਵਰੀ 2026: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਮੁਲਾਜ਼ਮਾਂ ਨੂੰ ਤਰੱਕੀ ਪੱਤਰ ਸੌਂਪੇ ਹਨ। ਮੁਲਾਜ਼ਮਾਂ ਨੂੰ ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕੀਤੀਆਂ ਹਨ।

ਪੰਜਾਬ ਸਰਕਾਰ ਵੱਲੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ ਮੁਲਾਜ਼ਮਾਂ ‘ਚ ਕਰਮਜੀਤ ਸਿੰਘ, ਬਲਜੀਤ ਸਿੰਘ, ਰਣਜੀਤ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਰਾਜਿੰਦਰ ਸਿੰਘ, ਗੁਰਦੀਪ ਲਾਲ, ਰਾਜੇਸ਼ ਕੁਮਾਰ, ਜਸਪਾਲ ਸਿੰਘ, ਗੁਰਚਰਨ ਸਿੰਘ, ਸੁਖਬੀਰ ਸਿੰਘ, ਸੁਨੀਲ ਪ੍ਰਭਾਕਰ, ਰਨਦੀਪ ਸਿੰਘ, ਬਲਜੀਤ ਸਿੰਘ, ਕਾਰਜ ਸਿੰਘ ਅਤੇ ਉਂਕਾਰ ਸਿੰਘ ਸ਼ਾਮਲ ਸਨ।

ਹਰਦੀਪ ਸਿੰਘ ਮੁੰਡੀਆਂ ਨੇ ਪਦਉੱਨਤ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੱਤੀ | ਕੈਬਿਨਟ ਮੰਤਰੀ ਨੇ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਮਾਨ ਸਰਕਾਰ ਦੇ ਯਤਨਾਂ ਦਾ ਹਿੱਸਾ ਹਨ।

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ | ਕੈਬਿਨਟ ਮੰਤਰੀ ਨੇ ਉਮੀਦ ਜਤਾਈ ਕਿ ਉਹ ਪਾਰਦਰਸ਼ਤਾ ਬਣਾਉਣਗੇ, ਨਿਯਮਾਂ ਦੀ ਪਾਲਣਾ ਕਰਨਗੇ ਅਤੇ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਯਕੀਨੀ ਬਣਾਉਣਗੇ।

ਇਸ ਦੌਰਾਨ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੇ ਵੀ ਤਰੱਕੀ ਪ੍ਰਾਪਤ ਮੁਲਾਜ਼ਮਾਂ ਨੂੰ ਵਧਾਈ ਦਿੱਤੀ। ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਂਬੱਧ ਢੰਗ ਨਾਲ ਪਦਉੱਨਤੀਆਂ ਕਰਕੇ ਪਾਰਦਰਸ਼ੀ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਯਕੀਨੀ ਬਣਾਇਆ ਹੈ |

Read More: ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਨਗਰ ਨਿਗਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ‘ਤੇ ਰੋਕ

ਵਿਦੇਸ਼

Scroll to Top