ਚੰਡੀਗੜ, 25 ਜਨਵਰੀ 2025: ਪੰਜਾਬ ਦੇ ਕੈਬਿਨਟ ਮੰਤਰੀ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਪ੍ਰੈਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ‘ਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਸਾਰੇ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਫਤਰਾਂ ‘ਚ ਲਗਾਏ ਸੀਸੀਟੀਵੀ ਕੈਮਰਿਆਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਇਹ ਸੀਸੀਟੀਵੀ ਕੈਮਰੇ ਇਸ ਲਈ ਲਗਾਏ ਗਏ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਮਾਲ ਵਿਭਾਗ ਦੇ ਦਫ਼ਤਰਾਂ ‘ਚ ਆਪਣਾ ਕੰਮ ਕਰਵਾਉਣ ‘ਚ ਕੋਈ ਦਿੱਕਤ ਨਾ ਆਵੇ। ਵਿਭਾਗ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਅਤੇ ਮੁਲਾਂਕਣ ਕੀਤਾ ਜਾ ਰਿਹਾ ਹੈ ਹੈ। ਸਾਰੇ ਅਧਿਕਾਰੀਆਂ ਨੂੰ 31 ਜਨਵਰੀ, 2025 ਤੱਕ ਸਾਰੇ ਕੈਮਰਿਆਂ ਦੇ ਪੂਰੀ ਤਰ੍ਹਾਂ ਕੰਮ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਕੈਬਿਨਟ ਮੰਤਰੀ (Hardeep Singh Mundian) ਨੇ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਜਵਾਬਦੇਹੀ ਅਤੇ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਲੋਕਾਂ ਨੂੰ ਆਪਣਾ ਕੰਮ ਕਰਵਾਉਣ ‘ਚ ਕੋਈ ਮੁਸ਼ਕਿਲ ਨਾ ਆਵੇ। ਜ਼ਮੀਨੀ ਪੱਧਰ ‘ਤੇ ਪ੍ਰਸ਼ਾਸਕੀ ਸੁਧਾਰਾਂ ਦੀ ਇਸ ਲੜੀ ‘ਚ ਲਏ ਇਸ ਫੈਸਲੇ ਨੂੰ ਲਾਗੂ ਕਰਨ ਲਈ, ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸਦੀ ਨਿਰੰਤਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਹਨ।
Read More: ਪਿੰਡਾਂ ‘ਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ ਪੰਜਾਬ: ਹਰਦੀਪ ਸਿੰਘ ਮੁੰਡੀਆਂ