ਪੰਜਾਬ ਸਰਕਾਰ

ਹਰਦੀਪ ਸਿੰਘ ਮੁੰਡੀਆਂ ਲੁਧਿਆਣਾ ‘ਚ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ

ਚੰਡੀਗੜ੍ਹ/ਲੁਧਿਆਣਾ, 08 ਅਪ੍ਰੈਲ 2025: ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੰਡੀਆਂ (Hardeep Singh Mundian) ਬੁੱਧਵਾਰ ਨੂੰ ਲੁਧਿਆਣਾ ਵਿਖੇ ਦੋ ਵੱਡੇ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਖੇਤਰ ‘ਚ ਸੰਪਰਕ ਵਧਾਉਣਾ ਅਤੇ ਜੀਵਨ ਦੀ ਗੁਣਵੱਤਾ ਵਿੱਚ ਹੋਰ ਸੁਧਾਰ ਕਰਨਾ ਹੈ।

ਪਹਿਲੇ ਪ੍ਰੋਜੈਕਟ ‘ਚ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ, ਲੁੱਕਦਾਰ ਪੱਕੀ ਸੜਕ ਦਾ ਨਿਰਮਾਣ ਸ਼ਾਮਲ ਹੈ, ਜਿਸਦੀ ਅਨੁਮਾਨਤ ਲਾਗਤ 31.14 ਕਰੋੜ ਰੁਪਏ ਹੈ। ਇਹ 1.7 ਕਿਲੋਮੀਟਰ ਲੰਬਾ ਇਹ ਰਸਤਾ, ਜੋ ਕਿ ਮਿਸਿੰਗ ਲਿੰਕ-2 (ਭਾਗ-ਸੀ) ਦਾ ਹਿੱਸਾ ਹੈ | ਇਸ ‘ਚ ਨਿਰਮਾਣ ਕਾਰਜ, ਜਨਤਕ ਸਿਹਤ ਸਹੂਲਤਾਂ, ਬਾਗਬਾਨੀ, ਅਤੇ ਰੋਸ਼ਨੀ ਲਈ ਬਿਜਲੀ ਦੇ ਖੰਭੇ ਹੋਣਗੇ ਅਤੇ ਨਾਲ ਹੀ ਸੁਚਾਰੂ ਆਵਾਜਾਈ ਲਈ ਇੱਕ ਮੀਡੀਅਨ ਵੀ ਹੋਵੇਗਾ।

ਇਹ ਪ੍ਰੋਜੈਕਟ 1 ਸਾਲ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਠੇਕੇਦਾਰ ਫਰਮ ਪੰਜ ਸਾਲਾਂ ਦੀ ਰੱਖ-ਰਖਾਅ ਯੋਜਨਾ ਦੇ ਤਹਿਤ ਗੁਣਵੱਤਾ ਅਤੇ ਇਕਸਾਰਤਾ ਨੂੰ ਯਕੀਨੀ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸੜਕ ਨਾਲ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਸਿੱਧਵਾਂ ਨਹਿਰ ਲੋਹਾਰਾ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਵਿਚਕਾਰ ਯਾਤਰੀਆਂ ਦੀ ਆਵਾਜਾਈ ਬਿਹਤਰ ਅਤੇ ਆਸਾਨ ਹੋ ਜਾਵੇਗੀ।

ਇਸਦੇ ਨਾਲ ਹੀ ਦੂਜੇ ਪ੍ਰੋਜੇਕਟ ‘ਚ ਸਾਹਨੇਵਾਲ ਹਲਕੇ ‘ਚ ਖਾਸੀ ਕਲਾਂ ਤੋਂ ਤਾਜਪੁਰ ਚੂੰਗੀ ਤੱਕ 3.85 ਕਿਲੋਮੀਟਰ ਲੰਬੀ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਦਾ ਕੰਮ ‘ਤੇ 3.31 ਕਰੋੜ ਰੁਪਏ ਖਰਚੇ ਜਾਣਗੇ | ਇਹ ਮੁੱਖ ਸੜਕ ਕਿ ਜ਼ਿਆਦਾਤਰ ਯਾਤਰੀਆਂ ਦੁਆਰਾ ਵਰਤੀ ਜਾਂਦੀ ਹੈ, ਤਾਜਪੁਰ ਰੋਡ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

ਇਨ੍ਹਾਂ ਪ੍ਰੋਜੈਕਟਾਂ ਬਾਰੇ ਰਾਜ ਸਰਕਾਰ ਪੰਜਾਬ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਅਤੇ ਠੋਸ ਯਤਨ ਕਰ ਰਹੀ ਹੈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਸੰਪਰਕ ਵਧਾਉਣਾ, ਆਰਥਿਕ ਵਿਕਾਸ ਨੂੰ ਵਧਾਉਣਾ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਣਾ ਹੈ।

ਇਨ੍ਹਾਂ ਪ੍ਰੋਜੈਕਟਾਂ ਬਾਰੇ ਹਰਦੀਪ ਸਿੰਘ ਮੰਡੀਆਂ (Hardeep Singh Mundian) ਨੇ ਪੰਜਾਬ ਸਰਕਾਰ ਸੂਬੇ ‘ਚ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਅਤੇ ਸੁਹਿਰਦ ਯਤਨ ਕਰ ਰਹੀ ਹੈ। ਇਹ ਪਹਿਲਕਦਮੀਆਂ ਸੰਪਰਕ ਵਧਾਉਣ, ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

Read More: ਪੰਜਾਬ ਕੈਬਿਨਟ ਮੰਤਰੀਆਂ ਵੱਲੋਂ ਰਾਜਪਾਲ ਨੂੰ ਪੰਜਾਬ ‘ਚ ਚੌਲਾਂ ਦੀ ਲਿਫਟਿੰਗ ਮੁੱਦੇ ‘ਚ ਦਖਲ ਦੇਣ ਦੀ ਮੰਗ

Scroll to Top