July 7, 2024 3:31 pm
Hardik Patel

ਭਾਜਪਾ ‘ਚ ਸ਼ਾਮਲ ਹੋਏ ਹਾਰਦਿਕ ਪਟੇਲ, ਕਿਹਾ ਛੋਟਾ ਸਿਪਾਹੀ ਬਣਕੇ ਕਰਾਂਗਾ ਕੰਮ

ਚੰਡੀਗੜ੍ਹ 02 ਜੂਨ 2022: ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਹਾਰਦਿਕ ਪਟੇਲ (Hardik Patel) ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਹਾਰਦਿਕ ਪਟੇਲ ਨੇ ਟਵੀਟ ਕਰਕੇ ਕਿਹਾ ਕਿ ਉਹ ਛੋਟੇ ਸਿਪਾਹੀ ਵਜੋਂ ਕੰਮ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਹਾਰਦਿਕ ਪਟੇਲ ਨੇ ਪਿਛਲੇ ਮਹੀਨੇ ਕਾਂਗਰਸ ਦੇ ਸੂਬਾ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਭਾਜਪਾ ਵਿਚ ਸ਼ਾਮਲ ਹੋਣ ਤੇ ਹਾਰਦਿਕ ਪਟੇਲ ਦਾ ਸਵਾਗਤ ਕੀਤਾ ਗਿਆ ਹੈ।