Site icon TheUnmute.com

ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

Hargobind Kaur

ਚੰਡੀਗੜ੍ਹ, 15 ਜੁਲਾਈ 2023: ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ (Hargobind Kaur) ਯੂਨੀਅਨ ਦੀਆਂ ਵੱਡੀ ਗਿਣਤੀ ਵਰਕਰਾਂ ਸਮੇਤ ਅੱਜ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ‘ਚ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਪਾਰਟੀ ਨੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਹੈ |

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਸਕੀਮਾਂ ਪੰਜਾਬ ਦੇ ਲੋਕਾਂ ਲਈ ਲਾਗੂ ਕੀਤੀਆਂ ਗਈਆਂ ਸਨ, ਉਹ ਅਕਾਲੀ ਦਲ ਦੇ ਸਮੇਂ ਹੀ ਲਾਗੂ ਕੀਤੀਆਂ ਗਈਆਂ ਸਨ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ। ਇਸ ਮੌਕੇ ਇਸਤਰੀ ਅਕਾਲੀ ਦਲ ਮਹਿਲਾ ਪੰਜਾਬ ਦੀ ਨਵ-ਨਿਯੁਕਤ ਪ੍ਰਧਾਨ ਹਰਗੋਵਿੰਦ ਕੌਰ ਨੇ ਕਿਹਾ ਕਿ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਕਿਹਾ ਕਿ ਉਹ ਅਕਾਲੀ ਦਲ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ ਅਤੇ ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ |

Exit mobile version