June 30, 2024 6:05 am
Panjab University

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਦੇ ਮੁੱਦੇ ‘ਤੇ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ 25 ਮਈ 2022: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ | ਇਸ ਦੌਰਾਨ ਵੱਖ ਵੱਖ ਆਗੂਆਂ ਵਲੋਂ ਇਸ ਸੰਬੰਧੀ ਆਪਣਾ ਪ੍ਰਤੀਕਰਮ ਪੰਜਾਬ ਸਰਕਾਰ ਨੂੰ ਦੇ ਰਹੇ ਹਨ | ਇਸ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰ ਲਈ ਕਿਹਾ ਹੈ । ਇਸ ਦੌਰਾਨ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਬਾਰੇ ਮਾਣਯੋਗ ਹਾਈਕੋਰਟ ਵਿਚ ਪੰਜਾਬ ਦੇ ਹਿੱਤਾਂ ਨੂੰ ਸਾਹਮਣੇ ਰੱਖ ਕੇ ਪੱਖ ਪੂਰਿਆ ਜਾਣਾ ਚਾਹੀਦਾ ਸੀ, ਜਿਸ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਾਕਾਮ ਨਜ਼ਰ ਦਿਖਾਈ ਦੇ ਰਹੀ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਵੀ ਕੀਮਤ ‘ਤੇ ਕੇਂਦਰੀ ਯੂਨੀਵਰਸਿਟੀ ਨਹੀਂ ਬਣਨੀ ਚਾਹੀਦੀ ਅਤੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਰਕਾਰ ਇਸ ਮਾਮਲੇ ‘ਚ ਵੱਡੇ ਵਕੀਲਾਂ ਨਾਲ ਮਸ਼ਵਰਾ ਕਰਕੇ ਮਾਮਲਾ ਅੱਗੇ ਵਧਾਏ, ਤਾਂ ਜੋ ਪੰਜਾਬ ਦੀ ਵਿਰਾਸਤ ਸੁਰੱਖਿਅਤ ਰਹੇ।

ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰ ਦੇ ਸੇਵਾ ਨਿਯਮ ਲਾਗੂ ਕਰਨ ਦਾ ਪੰਜਾਬ ਵਿਰੋਧੀ ਫ਼ੈਸਲਾ ਸਾਹਮਣੇ ਆਇਆ ਸੀ ਅਤੇ ਹੁਣ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਕੇਸ ਵਿਚ ਇਹ ਯੂਨੀਵਰਸਿਟੀ ਪੰਜਾਬ ਤੋਂ ਖੁਸਦੀ ਨਜ਼ਰ ਆ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ‘ਤੇ ਹਿੱਤਾਂ ‘ਤੇ ਡਾਕਾ ਬਰਦਾਸ਼ਯੋਗ ਨਹੀਂ ਹੈ, ਲਿਹਾਜ਼ਾ ਪੰਜਾਬ ਸਰਕਾਰ ਪੰਜਾਬ ਨਾਲ ਜੁੜੇ ਸਰੋਕਾਰਾਂ ਪ੍ਰਤੀ ਸੰਜੀਦਾ ਹੋਵੇ।