8th class Results

ਹਰਜੋਤ ਬੈਂਸ ਨੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ, 05 ਅਪ੍ਰੈਲ 2025: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਬੀਤੇ ਦਿਨ ਐਲਾਨੇ 8ਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਧਾਈ ਦਿੱਤੀ ਹੈ।

ਇਸ ਵਾਰ 8ਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਕੁੱਲ 2,90,471 ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ‘ਚੋਂ 2,82,627 ਵਿਦਿਆਰਥੀ ਪਾਸ ਹੋ ਕੇ 9ਵੀਂ ਜਮਾਤ ‘ਚ ਦਾਖਲ ਹੋਏ ਸਨ। ਇਸ ਤਰ੍ਹਾਂ ਪ੍ਰੀਖਿਆ ਦਾ ਨਤੀਜਾ 97.30 ਪ੍ਰਤੀਸ਼ਤ ਰਿਹਾ। ਇਹ ਪ੍ਰਾਪਤੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਨੂੰ ਉਜਾਗਰ ਕਰਦੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੁਨੀਤ ਵਰਮਾ ਅਤੇ ਨਵਜੋਤ ਕੌਰ ਦੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਾਸ ਹੋਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਕ੍ਰਮਵਾਰ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।

ਪੁਨੀਤ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਮਾਡਲ ਟਾਊਨ, ਹੁਸ਼ਿਆਰਪੁਰ ਦਾ ਵਿਦਿਆਰਥੀ ਹੈ ਅਤੇ ਨਵਜੋਤ ਕੌਰ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ, ਫ਼ਰੀਦਕੋਟ ਜ਼ਿਲ੍ਹੇ ਦੀ ਵਿਦਿਆਰਥਣ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੇ ਮਿਆਰਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਹ ਨਤੀਜੇ ਸਾਡੀ ਸਰਕਾਰ ਦੀ ਸਿੱਖਿਆ ਵਿੱਚ ਉੱਤਮਤਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੇ ਹਨ।

Read More: PSEB 8th class Result: ਪੰਜਾਬ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ

Scroll to Top