Harjot Singh Bains

ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ‘ਚ ਬਤੌਰ ਜ਼ਿਲ੍ਹਾ ਕੁਆਰਡੀਨੇਟਰ ਤੇ BMT ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਪਿਤਰੀ ਸਕੂਲਾਂ ‘ਚ ਜਾਣ ਦੇ ਹੁਕਮ

ਚੰਡੀਗੜ੍ਹ, 18 ਅਪ੍ਰੈਲ 2023 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਅੱਜ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ (Harjot Singh Bains) ਨੇ ਵੱਡਾ ਫੈਸਲਾ ਲੈਂਦਿਆਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ(ਪ੍ਰਾਇਮਰੀ) ਅਧੀਨ ਕੰਮ ਕਰਦੇ 23 ਜਿ਼ਲ੍ਹਾ ਕੁਆਰਡੀਨੇਟਰਾਂ ਨੂੰ ਅਤੇ 422 ਬੀ.ਐਮ.ਟੀ. ਨੂੰ ਤੁਰੰਤ ਪਿਤਰੀ ਸਕੂਲਾਂ ਵਿੱਚ ਜਾਣ ਦੇ ਹੁਕਮ ਦਿੱਤੇ ਹਨ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਫੈਸਲਾ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਦਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਲਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਧਿਆਪਕ ਆਪਣੇ ਪਿਤਰੀ ਸਕੂਲ ਵਿੱਚ ਤਾਇਨਾਤ ਰਹਿੰਦਿਆਂ ਹੀ ਪ੍ਰੋਜੈਕਟ ਸਬੰਧੀ ਕੰਮ ਨੇਪਰੇ ਚਾੜ੍ਹਨਗੇ।

Scroll to Top