ਨੰਗਲ, 05 ਮਈ 2025: ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾ ਰਹੇ ਪੰਜਾਬ ਦੇ (punjab schools) ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਨੇ ਲਗਾਤਾਰ ਚੌਥੇ ਦਿਨ ਨੰਗਲ ਵਿਖੇ ਭਾਖੜਾ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰਿਆਣਾ ਨੂੰ ਵਾਧੂ ਪਾਣੀ ਨਾ ਛੱਡਿਆ ਜਾਵੇ।
ਡੈਮ ਦੇ ਨਿਰੀਖਣ ਤੋਂ ਬਾਅਦ, ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ-ਨਿਰਭਰ ਆਰਥਿਕਤਾ ਲਈ ਪਾਣੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਸਬੰਧੀ ਲਏ ਗਏ ਫੈਸਲੇ ‘ਤੇ ਪੂਰੀ ਤਰ੍ਹਾਂ ਦ੍ਰਿੜ ਹੈ।
ਸਿੱਖਿਆ ਮੰਤਰੀ (education minister) ਨੇ ਸਪੱਸ਼ਟ ਕੀਤਾ ਕਿ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਖੁਦ ਨੰਗਲ ਡੈਮ ਦਾ ਦੌਰਾ ਕਰ ਚੁੱਕੇ ਹਨ ਅਤੇ ਇਸ ਮੁੱਦੇ ਦੇ ਹੱਲ ਲਈ ਕੱਲ੍ਹ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹੋਰ ਸੂਬਾ ਸਰਕਾਰਾਂ ਪੰਜਾਬ ਦੇ ਹੱਕਾਂ ‘ਤੇ ਡਾਕਾ ਨਹੀਂ ਮਾਰ ਸਕਦੀਆਂ। ਆਮ ਆਦਮੀ ਪਾਰਟੀ ਦੇ ਵਰਕਰ ਲਗਾਤਾਰ ਨੰਗਲ ਡੈਮ ਦੀ ਰਾਖੀ ਕਰ ਰਹੇ ਹਨ ਤਾਂ ਜੋ ਦੂਜੇ ਰਾਜਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਦੇ ਹਿੱਸੇ ਤੋਂ ਵੱਧ ਪਾਣੀ ਨਾ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਹੈ ਅਤੇ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੈ, ਇਸ ਲਈ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਛੱਡਿਆ ਜਾ ਸਕਦਾ।
ਹਿਮਾਚਲ ਪ੍ਰਦੇਸ਼ (himachal pradesh) ਵਿੱਚ ਭਾਰੀ ਬਾਰਿਸ਼ ਦੌਰਾਨ ਵਾਧੂ ਪਾਣੀ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਦਾ ਜ਼ਿਕਰ ਕਰਦਿਆਂ, ਹਰਜੋਤ ਸਿੰਘ ਬੈਂਸ (harjot singh bains) ਨੇ ਕਿਹਾ ਕਿ ਪੰਜਾਬ ਦੇ ਪਿੰਡ ਅਕਸਰ ਮਾਨਸੂਨ ਦੌਰਾਨ ਸਵਾਨ ਨਦੀ ਵਿੱਚ ਅਚਾਨਕ ਹੜ੍ਹਾਂ ਤੋਂ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਗੁਆਂਢੀ ਰਾਜ ਉਸ ਸਮੇਂ ਵਾਧੂ ਪਾਣੀ ਲੈਣ ਲਈ ਰਾਜ਼ੀ ਕਿਉਂ ਨਹੀਂ ਹੋਏ? ਹੁਣ ਜਦੋਂ ਸਾਡੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਕਾਰਨ ਪਾਣੀ ਦੀ ਲੋੜ ਹੈ, ਤਾਂ ਉਹ ਪੰਜਾਬ ਤੋਂ ਪਾਣੀ ਦੀ ਉਮੀਦ ਕਰਦੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦੇ ਕਾਰਨ, ਇਸ ਸਾਲ ਅਸੀਂ 10 ਹਜ਼ਾਰ ਏਕੜ ਵਾਧੂ ਰਕਬੇ ਵਿੱਚ ਸਿੰਚਾਈ ਸਹੂਲਤ ਦਾ ਪ੍ਰਬੰਧ ਕਰਨ ਦੇ ਯੋਗ ਹੋਏ ਹਾਂ। ਭਵਿੱਖ ਦੀਆਂ ਯੋਜਨਾਵਾਂ ਵਿੱਚ ਅਰਧ-ਪਹਾੜੀ ਚੰਗਰ ਖੇਤਰ ਨੂੰ ਲਾਭ ਪਹੁੰਚਾਉਣ ਲਈ ਪਾਈਪਲਾਈਨ ਰਾਹੀਂ ਲਿਫਟ ਸਿੰਚਾਈ ਯੋਜਨਾ ਸ਼ਾਮਲ ਹੋਵੇਗੀ।ਬਰਸਾਤ ਦੇ ਮੌਸਮ ਦੌਰਾਨ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਸ੍ਰੀ ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਜਲ ਸਰੋਤਾਂ ਦੀ ਸਖ਼ਤੀ ਨਾਲ ਨਿਗਰਾਨੀ ਕਰ ਰਹੀ ਹੈ ਅਤੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
Read More: BBMB: ਭਾਖੜਾ ਡੈਮ ਤੋਂ ਹਰਿਆਣਾ ਨੂੰ ਛੱਡਿਆ ਜਾਵੇ ਪਾਣੀ, ਮੀਟਿੰਗ ‘ਚ ਲਿਆ ਗਿਆ ਫੈਸਲਾ




