ਚੰਡੀਗੜ੍ਹ 16 ਜਨਵਰੀ 2023 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ (Nangal) ਪਹੁੰਚੇ, ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਹਿਲ ਦੇ ਆਧਾਰ ‘ਤੇ ਇਨ੍ਹਾਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ | ਹਰਜੋਤ ਸਿੰਘ ਬੈਂਸ ਨੇ ਫਲਾਈਓਵਰ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਫਲਾਈਓਵਰ ਦਾ ਨਿਰਮਾਣ ਕਾਰਜ ਮਾਰਚ ਦੇ ਅੰਤ ਜਾਂ ਅਪ੍ਰੈਲ ਦੇ ਪਹਿਲੇ ਹਫ਼ਤੇ ਤੱਕ ਮੁਕੰਮਲ ਹੋ ਜਾਵੇਗਾ | ਉਨ੍ਹਾਂ ਨੇ ਲੀਜ਼ ਹੋਲਡਰਾਂ ਨੂੰ ਵੀ ਭਰੋਸਾ ਦਿਵਾਇਆ ਕਿ ਬੀਬੀਐਮਬੀ ਪ੍ਰਬੰਧਨ ਨੂੰ ਕਿਸੇ ਵੀ ਲੀਜ਼ ਹੋਲਡਰ ਨੂੰ ਬੇਦਖਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਭ੍ਰਿਸ਼ਟਾਚਾਰ ਤੇ ਬੋਲਦਿਆਂ ਹਰਜੋਤ ਬੈਂਸ ਨੇ ਕਿਹਾ ਸਭ ਦਾ ਨੰਬਰ ਆਵੇਗਾ, ਕਿਸੇ ਭ੍ਰਿਸ਼ਟਾਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ |
ਅਗਸਤ 24, 2026 11:57 ਪੂਃ ਦੁਃ




