ਚੰਡੀਗੜ੍ਹ, 23 ਅਗਸਤ, 2023: ਜ਼ਿਲ੍ਹਾ ਲੁਧਿਆਣਾ ਦੇ ਬੱਦੋਵਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਟਵੀਟ ਕਰਕੇ ਕਿਹਾ ਕਿ ਬੱਦੋਵਾਲ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਡਿੰਗ ਦੀ ਉਸਾਰੀ ਦੌਰਾਨ ਲੈਂਟਰ ਡਿੱਗਣ ਕਰਕੇ ਚਾਰ ਅਧਿਆਪਕ ਮਲਬੇ ਹੇਠ ਦੱਬੇ ਗਏ, ਜਿੰਨਾਂ ਵਿੱਚੋਂ ਇੱਕ ਅਧਿਆਪਕ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ।
ਮੈਂ ਸਿੱਖਿਆ ਵਿਭਾਗ ਦੇ ਸਾਰੇ ਅਫਸਰਾਂ ਅਤੇ ਜ਼ਿਲਾ ਪ੍ਰਸਾਸ਼ਨ ਲੁਧਿਆਣਾ ਨੂੰ ਤੁਰੰਤ ਹਰ ਸੰਭਵ ਸਹਾਇਤਾ ਪਹੁੰਚਾਉਣ ਬਾਰੇ ਕਹਿ ਦਿੱਤਾ ਹੈ। ਵਾਹਿਗੁਰੂ ਜੀ ਦੇ ਚਰਨਾਂ ਵਿੱਚ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਸਾਰੇ ਪਰਿਵਾਰ ਨੂੰ ਇਹ ਅਤੀ ਦੁਖਦਾਈ ਭਾਣਾ ਮੰਨਣ ਦੀ ਤਾਕਤ ਬਖਸ਼ਣ ਦੀ ਅਰਦਾਸ ਕਰਦਾ ਹਾਂ।