ਹਰਜੋਤ ਸਿੰਘ ਬੈਂਸ ਨੇ ਸੜਕ ਹਾਦਸੇ ‘ਚ ਚਾਰ ਅਧਿਆਪਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Harjot Singh Bains

ਚੰਡੀਗੜ੍ਹ, 24 ਮਾਰਚ 2023: ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ‘ਤੇ ਜਾ ਰਹੇ ਅਧਿਆਪਕ ਸੜਕ ਹਾਦਸੇ (Road Accident) ਦਾ ਸ਼ਿਕਾਰ ਹੋ ਗਏ। ਜਿਸ ਵਿੱਚ 4 ਅਧਿਆਪਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਜਿਕਰਯੋਗ ਹੈ ਕਿ ਅਧਿਆਪਕਾਂ ਦੀ ਕਾਰ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ ।

ਇਸ ਹਾਦਸੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਲਿਖਿਆ ਹੈ ਕਿ ਫਾਜ਼ਿਲਕਾ/ਜਲਾਲਾਬਾਦ ਤੋਂ ਸਕੂਲ ਡਿਊਟੀ ‘ਤੇ ਜਾ ਰਹੇ ਅਧਿਆਪਕਾਂ ਦੇ ਸੜਕ ਹਾਦਸੇ ਦੀ ਬਹੁਤ ਹੀ ਦੁਖਦਾਈ ਖ਼ਬਰ ਹੈ। ਮੈਂ ਅਧਿਆਪਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।