ਚੰਡੀਗੜ੍ਹ, 20 ਮਾਰਚ 2025: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਬੀਤੇ ਦਿਨ ਏ.ਬੀ.ਪੀ ਦੇ ਸੀਨੀਅਰ ਨਿਊਜ਼ ਪੱਤਰਕਾਰ ਸਚਿਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਸਰੋਜ ਕੁਮਾਰੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੰਤਰੀ ਨੇ ਦੱਸਿਆ ਕਿ ਸਵਰਗੀ ਸੁਖਦੇਵ ਸ਼ਰਮਾ ਦੀ ਪਤਨੀ ਸ਼੍ਰੀਮਤੀ ਸਰੋਜ ਕੁਮਾਰੀ (65) ਪਿਛਲੇ ਚਾਰ ਮਹੀਨਿਆਂ ਤੋਂ ਬਿਮਾਰ ਸਨ ਅਤੇ ਚੰਡੀਗੜ੍ਹ ਵਿਖੇ ਇਲਾਜ ਅਧੀਨ ਸਨ। ਉਨ੍ਹਾਂ ਦੇ ਪਰਿਵਾਰ ‘ਚ ਤਿੰਨ ਪੁੱਤਰ ਹਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਮਾਂ ਪ੍ਰੇਰਨਾ ਦਾ ਸਰੋਤ ਹੈ ਜੋ ਜ਼ਿੰਦਗੀ ਦੇ ਅਨਮੋਲ ਸਬਕ ਸਿਖਾਉਂਦੀ ਹੈ ਅਤੇ ਉਨ੍ਹਾਂ ਦੇ ਘਾਟੇ ਦੀ ਕਦੇ ਵੀ ਭਰਪਾਈ ਨਹੀਂ ਕੀਤੀ ਜਾ ਸਕਦੀ।
ਇਸ ਤਰ੍ਹਾਂ ਹਰਜੋਤ ਸਿੰਘ ਬੈਂਸ ਨੇ ਵੀ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਡਾ. ਕੁਲਜੀਤ ਸਿੰਘ ਮੀਆਂਪੁਰੀ ਦੇ ਪਿਤਾ ਕੁਲਦੀਪ ਸਿੰਘ ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਨੇ ਸਿਹਤ ਵਿਭਾਗ ‘ਚ ਲਗਭਗ 40 ਸਾਲ ਸੇਵਾ ਨਿਭਾਈ ਅਤੇ 2003 ਤੋਂ ਨੰਬਰਦਾਰ ਵਜੋਂ ਸੇਵਾ ਨਿਭਾ ਰਹੇ ਸਨ। ਉਹ ਲੰਬੇ ਸਮੇਂ ਤੱਕ ਪਿੰਡ ਮੀਆਂਪੁਰ ਦੇ ਸਟੇਟ ਐਵਾਰਡੀ ਯੂਥ ਵੈਲਫੇਅਰ ਕਲੱਬ ਦੇ ਖਜ਼ਾਨਚੀ ਵਜੋਂ ਵੀ ਸੇਵਾ ਨਿਭਾਉਂਦੇ ਰਹੇ ਅਤੇ ਲੋੜਵੰਦਾਂ ਦੀ ਮੱਦਦ ਲਈ ਹਮੇਸ਼ਾ ਅੱਗੇ ਰਹਿੰਦੇ ਸਨ।ਉਨ੍ਹਾਂ ਦੇ ਪਰਿਵਾਰ ‘ਚ ਉਨ੍ਹਾਂ ਦੀ ਪਤਨੀ ਅਤੇ ਦੋ ਪੁੱਤਰ ਹਨ।
ਸੋਗਗ੍ਰਸਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ‘ਚ ਸਦੀਵੀ ਸ਼ਾਂਤੀ ਪ੍ਰਦਾਨ ਕਰਨ।
Read More: Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਓਮ ਪ੍ਰਕਾਸ਼ ਚੌਟਾਲਾ ਦੇ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ