Site icon TheUnmute.com

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ਬਾਰੇ ਜਾਣੂ ਕਰਵਾਉਣ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Harjot Singh Bains

ਚੰਡੀਗੜ੍ਹ, 22 ਫ਼ਰਵਰੀ 2023: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਵੱਲੋਂ ਅੱਜ ਰੂਪਨਗਰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਨੂੰ ਵਧਾਵਾ ਦੇਣ ਦੇ ਲਈ ਪੁੱਜੇ ਅਤੇ ਸਰਕਾਰੀ ਸਕੂਲਾਂ ਵਿਚ ਹੋਏ ਸਿੱਖਿਆ ਸੁਧਾਰਾਂ ਨੂੰ ਲੋਕਾਂ ਨੂੰ ਜਾਣੂ ਕਰਵਾਉਣ ਦੇ ਲਈ ਇੱਕ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 117 ‘ਸਕੂਲਜ਼ ਆਫ ਐਮੀਨੈਂਸ’ ਦਾ ਪੋਰਟਲ ਵੀ ਲਾਂਚ ਕਰ ਦਿੱਤਾ ਗਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਆਪਣਾ ਪ੍ਰਤੀਕਰਮ ਦਿੱਤਾ |

ਜਿਕਰਯੋਗ ਹੈ ਕਿ ਬੀਤੇ ਦਿਨ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ 117 ‘ਸਕੂਲਜ਼ ਆਫ ਐਮੀਨੈਂਸ’ ਵਿੱਚ ਦਾਖ਼ਲੇ ਲਈ ਪੋਰਟਲ ਲਾਂਚ ਕੀਤਾ ਹੈ । ਇਸਦੇ ਨਾਲ ਹੀ ਪੋਰਟਲ www.ePunjabschools.gov.in/school-eminence/ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੂਲ ਸੂਬੇ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਯੋਗ ਬਣਾਉਣਗੇ।

Exit mobile version